Sat, Apr 20, 2024
Whatsapp

ਬਰਨਾਲਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

Written by  Shanker Badra -- August 02nd 2018 05:41 PM -- Updated: August 02nd 2018 05:48 PM
ਬਰਨਾਲਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਬਰਨਾਲਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਬਰਨਾਲਾ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ:ਬਰਨਾਲਾ ਦੇ ਪਿੰਡ ਭੈਣੀ ਮਹਿਰਾਜ 'ਚ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਹਰੀ ਸਿੰਘ ਜੋ ਡੇਢ ਏਕੜ ਦੇ ਕਰੀਬ ਜ਼ਮੀਨ 'ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ ਅਤੇ ਉਸ ਦੇ ਸਿਰ ਬੈਂਕ ਅਤੇ ਆੜ੍ਹਤੀਏ ਦਾ 11 ਲੱਖ ਦੇ ਕਰੀਬ ਦਾ ਕਰਜ਼ਾ ਸੀ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ,ਜਿਸ ਦੇ ਕਾਰਨ ਉਸਨੇ ਆਪਣੇ ਖੇਤ ਵਿੱਚ ਜਾ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣ ਤਾਂ ਜੋ ਕਿਸਾਨੀ ਖੁਦਕਸ਼ੀਆਂ ਦਾ ਵਰਤਾਰਾ ਰੁਕ ਸਕੇ ਅਤੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜਾ ਵੀ ਦਿੱਤਾ ਜਾਵੇ। ਇਸ ਮਾਮਲੇ ਸਬੰਧੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਕਰਵਾਇਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। -PTCNews


Top News view more...

Latest News view more...