Fri, Apr 26, 2024
Whatsapp

ਬਰਨਾਲਾ ਦੇ ਪਿੰਡ ਸੇਖਾ 'ਚ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ

Written by  Shanker Badra -- February 07th 2019 03:28 PM
ਬਰਨਾਲਾ ਦੇ ਪਿੰਡ ਸੇਖਾ 'ਚ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ

ਬਰਨਾਲਾ ਦੇ ਪਿੰਡ ਸੇਖਾ 'ਚ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ

ਬਰਨਾਲਾ ਦੇ ਪਿੰਡ ਸੇਖਾ 'ਚ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ:ਬਰਨਾਲਾ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਅਤੇ ਇਨ੍ਹਾਂ ਦਾਅਵਿਆਂ ਦੀ ਪੋਲ ਖੁੱਲ੍ਹਦੀ ਵਿਖਾਈ ਦੇ ਰਹੀ ਹੈ।ਬਰਨਾਲਾ ਦੇ ਪਿੰਡ ਸੇਖਾ ਦੇ ਇੱਕ ਨੌਜਵਾਨ ਸੁਖਵਿੰਦਰ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਓਥੇ ਕਰਜ਼ੇ ਤੋਂ ਪ੍ਰੇਸ਼ਾਨ ਸੁਖਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। [caption id="attachment_252710" align="aligncenter" width="300"]Barnala village Sekha Sukhwinder Singh Loans Upset suicide
ਬਰਨਾਲਾ ਦੇ ਪਿੰਡ ਸੇਖਾ 'ਚ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ[/caption] ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਉਮਰ 45 ਸਾਲ ਸੀ ਅਤੇ ਉਹ ਦਰਜੀ ਦਾ ਕੰਮ ਕਰਦਾ ਸੀ।ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਨੇ ਰੁਜ਼ਗਾਰ ਚਲਾਉਣ ਲਈ ਕੁੱਝ ਸਮਾਂ ਪਹਿਲਾਂ ਬੈਂਕ ਤੋਂ ਤਿੰਨ ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਸੀ।ਕਰਜ਼ਾ ਨਾ ਮੋੜਨ ਕਰਕੇ ਨੌਜਵਾਨ ਮਾਨਸਿਕ ਰੂਪ ਵਿੱਚ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚਲਦੇ ਉਸ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। [caption id="attachment_252713" align="aligncenter" width="300"]Barnala village Sekha Sukhwinder Singh Loans Upset suicide
ਬਰਨਾਲਾ ਦੇ ਪਿੰਡ ਸੇਖਾ 'ਚ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ[/caption] ਓਧਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਸਿਰ ਕਰਜ਼ਾ ਸੀ ਅਤੇ ਰੁਜ਼ਗਾਰ ਸਹੀ ਨਾ ਚੱਲਣ ਕਾਰਨ ਉਹ ਮਾਨਸਿਕ ਰੂਪ ਵਿੱਚ ਪ੍ਰੇਸ਼ਾਨ ਰਹਿੰਦਾ ਦੀ।ਇਸ ਕਾਰਨ ਉਸ ਨੇ ਖੁਦਕੁਸ਼ੀ ਵਰਗਾ ਵੱਡਾ ਕਦਮ ਚੁੱਕਿਆ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਛੱਡ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਦੀਆਂ ਹਨ ਪਰ ਰੁਜ਼ਗਾਰ ਨਹੀਂ ਦੇ ਰਹੀਆਂ ਅਤੇ ਇਸ ਕਾਰਨ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ। [caption id="attachment_252712" align="aligncenter" width="300"]Barnala village Sekha Sukhwinder Singh Loans Upset suicide
ਬਰਨਾਲਾ ਦੇ ਪਿੰਡ ਸੇਖਾ 'ਚ ਇੱਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕੀਤੀ ਖੁਦਕੁਸ਼ੀ[/caption] ਇਸ ਸਬੰਧੀ ਜਦੋਂ ਪੁਲੀਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਨ ਦੀ ਗੱਲ ਕਹੀ ਹੈ। -PTCNews


Top News view more...

Latest News view more...