Fri, Apr 26, 2024
Whatsapp

4 ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ  , ਅਗਲੇ ਮਹੀਨੇ ਸੀ Sister ਦਾ ਵਿਆਹ

Written by  Shanker Badra -- September 13th 2019 05:20 PM
4 ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ  , ਅਗਲੇ ਮਹੀਨੇ ਸੀ Sister ਦਾ ਵਿਆਹ

4 ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ  , ਅਗਲੇ ਮਹੀਨੇ ਸੀ Sister ਦਾ ਵਿਆਹ

4 ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ  , ਅਗਲੇ ਮਹੀਨੇ ਸੀ Sister ਦਾ ਵਿਆਹ:ਬਰਨਾਲਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਉਗੋਕੇ ਤੋਂ ਸਾਹਮਣੇ ਆਇਆ ਹੈ। [caption id="attachment_339508" align="aligncenter" width="300"]Barnala village Ugoke 4 sisters only brother suicide 4 ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ  , ਅਗਲੇ ਮਹੀਨੇ ਸੀ Sister ਦਾ ਵਿਆਹ[/caption] ਜਿਥੇ ਕਰਜ਼ੇ ਤੋਂ ਪਰੇਸ਼ਾਨ 24 ਸਾਲ ਦੇ ਨੌਜਵਾਨ ਦੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ ਹੈ।ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਪੁੱਤਰ ਮਿੱਠੂ ਸਿੰਘ ਵਜੋਂ ਹੋਈ ਹੈ, ਜੋ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।  ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ 'ਤੇ ਖੇਤੀ ਕਰਦਾ ਸੀ ਅਤੇ ਉਸ ਦੇ ਸਿਰ 'ਤੇ 8 ਲੱਖ ਰੁਪਏ ਤੱਕ ਦਾ ਕਰਜ਼ਾ ਸੀ। [caption id="attachment_339509" align="aligncenter" width="300"]Barnala village Ugoke 4 sisters only brother suicide 4 ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ  , ਅਗਲੇ ਮਹੀਨੇ ਸੀ Sister ਦਾ ਵਿਆਹ[/caption] ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਾਲ ਹੀ ਉਸ ਦਾ ਵਿਆਹ ਹੋਇਆ ਸੀ ਅਤੇ ਅਗਲੇ ਮਹੀਨੇ ਉਸ ਦੀ ਇਕ ਭੈਣ ਦਾ ਵਿਆਹ ਵੀ ਹੈ। ਉਸ ਕੋਲ ਵਿਆਹ 'ਚ ਦਾਜ ਦੇਣ ਲਈ ਪੈਸੇ ਨਹੀਂ ਸਨ, ਜਿਸ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਰਹਿੰਦਾ ਸੀ। [caption id="attachment_339507" align="aligncenter" width="300"]Barnala village Ugoke 4 sisters only brother suicide 4 ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਆਤਮ ਹੱਤਿਆ  , ਅਗਲੇ ਮਹੀਨੇ ਸੀ Sister ਦਾ ਵਿਆਹ[/caption] ਇਸੇ ਕਰਕੇ ਉਸ ਨੇ 9 ਸਤੰਬਰ ਨੂੰ ਜ਼ਹਿਰੀਲੀ ਦਵਾਈ ਪੀ ਲਈ ਸੀ ਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ ਹੈ।ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। -PTCNews


Top News view more...

Latest News view more...