ਬਰਨਾਲਾ: ਪਿੰਡ ਅਸਪਾਲ ਕਲਾਂ ਵਿੱਚ ਵਿਆਹੁਤਾ ਔਰਤ ਦੀ ਮੌਤ, ਪੇਕੇ ਪਰਿਵਾਰ ਨੇ ਕਤਲ ਦਾ ਲਾਇਆ ਇਲਜ਼ਾਮ

Barnala: woman killed in village Aspal Kalan, family accused of murder
ਬਰਨਾਲਾ :ਪਿੰਡ ਅਸਪਾਲ ਕਲਾਂ 'ਚ ਵਿਆਹੁਤਾ ਔਰਤ ਦੀ ਮੌਤ, ਪੇਕੇ ਪਰਿਵਾਰ ਨੇ ਕਤਲ ਦਾ ਲਾਇਆ ਇਲਜ਼ਾਮ 

ਬਰਨਾਲਾ: ਪਿੰਡ ਅਸਪਾਲ ਕਲਾਂ ਵਿੱਚ ਵਿਆਹੁਤਾ ਔਰਤ ਦੀ ਮੌਤ, ਪੇਕੇ ਪਰਿਵਾਰ ਨੇ ਕਤਲ ਦਾ ਲਾਇਆ ਇਲਜ਼ਾਮ:ਬਰਨਾਲਾ : ਬਰਨਾਲਾ ਜ਼ਿਲੇ ਦੇ ਪਿੰਡ ਅਸਪਾਲ ਕਲਾਂ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ 3 ਲੜਕੀਆਂ ਹੋਣ ਕਰਕੇ ਸਹੁਰਾ ਪਰਿਵਾਰ ਉਸਨੂੰ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਤੋਂ ਬਾਅਦ ਮ੍ਰਿਤਕ ਦੇ ਸਹੁਰਾ ਪਰਿਵਾਰ ਨੇ ਉਸ ਦੀ ਹੱਤਿਆ ਕਰ ਦਿੱਤੀ ਹੈ।

ਇਸ ਦੌਰਾਨ ਸਹੁਰਾ ਪਰਿਵਾਰ ’ਤੇ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ’ਚ ਧਰਨਾ ਲਗਾਇਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਮ੍ਰਿਤਕਾ ਦੀ ਭੈਣ ਨੇ ਦੱਸਿਆ ਕਿ ਮੇਰੀ ਭੈਣ ਦੇ ਤਿੰਨ ਲੜਕੀਆਂ ਹੀ ਸਨ, ਇਸ ਲਈ ਸਹੁਰਾ ਪਰਿਵਾਰ ਉਸ ਨੂੰ ਤੰਗ ਕਰਦਾ ਰਹਿੰਦਾ ਸੀ।

ਮ੍ਰਿਤਕਾ ਮਨਜਿੰਦਰ ਕੌਰ ਨਿਵਾਸੀ ਢਿੱਲਵਾਂ ਦੇ ਭਰਾ ਬਲੌਰ ਸਿੰਘ ਨੇ ਦੱਸਿਆ ਕਿ ਮੇਰੀ ਭੈਣ ਮਨਜਿੰਦਰ ਕੌਰ ਦਾ ਵਿਆਹ 12 ਸਾਲ ਪਹਿਲਾਂ ਰਜਿੰਦਰ ਸਿੰਘ ਉਰਫ ਜੰਟਾ ਨਿਵਾਸੀ ਅਸਪਾਲ ਕਲਾਂ ਨਾਲ ਹੋਇਆ ਸੀ। ਬਲੌਰ ਸਿਘ ਫੌਜ ’ਚ ਨੌਕਰੀ ਕਰਦਾ ਹੈ। ਉਸ ਨੇ ਦੱਸਿਆ ਕਿ ਮੇਰੀ ਭੈਣ ਦੇ ਤਿੰਨ ਲੜਕੀਆਂ ਹੀ ਸਨ। ਇਸ ਲਈ ਸਹੁਰਾ ਪਰਿਵਾਰ ਉਸ ਨੂੰ ਤੰਗ ਕਰਦਾ ਸੀ।

ਜਦੋਂ ਅਸੀਂ ਪਹੁੰਚੇ ਤਾਂ ਮਨਜਿੰਦਰ ਨੂੰ ਨਹਾ ਕੇ ਅੰਤਿਮ ਸਸਕਾਰ ਦੀ ਤਿਆਰੀ ਕੀਤੀ ਜਾ ਰਹੀ ਸੀ। ਅਸੀਂ ਜਾ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸਹੁਰੇ ਪਰਿਵਾਰ ਦਾ ਕਹਿਣਾ ਸੀ ਕਿ ਇਸ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਹੈ। ਭਰਾ ਨੇ ਦੋਸ਼ ਲਗਾਏ ਕਿ ਮਨਜਿੰਦਰ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਜਿਸਦੇ ਬਾਅਦ ਪੁਲਿਸ ਨੇ ਮ੍ਰਿਤਕਾ ਦੇ ਪਤੀ ਰਜਿੰਦਰ ਸਿੰਘ ਉਰਫ ਜੰਟਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
-PTCNews