ਪੰਜਾਬ

ਬਟਾਲਾ ਕੋਰਟ ਨੇ ਜੱਗੂ ਭਗਵਾਨਪੁਰੀਆ ਦਾ ਪੁਲਿਸ ਨੂੰ ਦਿੱਤਾ 10 ਦਿਨ ਦਾ ਰਿਮਾਂਡ

By Pardeep Singh -- August 16, 2022 4:00 pm -- Updated:August 16, 2022 4:59 pm

ਬਟਾਲਾ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੰਗਲਵਾਰ ਨੂੰ ਬਟਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਜੱਗੂ ਭਗਵਾਨਪੁਰੀਆ ਦਾ ਪੁਲਿਸ ਨੂੰ 10 ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ। ਗੈਂਗਸਟਰ ਭਗਵਾਨਪੁਰੀਆ ਦੀ ਪੇਸ਼ੀ ਮੌਕੇ ਸੁਰੱਖਿਆ ਦੇ ਪੁਖਤੇ ਪ੍ਰਬੰਧ ਕੀਤੇ ਗਏ ਸਨ।

ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡ

ਤੁਹਾਨੂੰ ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਨੂੰ ਕਾਂਗਰਸੀ ਸਤਨਾਮ ਸਿੰਘ ਸੱਤੂ ਦੇ ਕਤਲ ਮਾਮਲੇ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਸਤਨਾਮ ਸਿੰਘ ਸੱਤੂ ਕਤਲ ਮਾਮਲੇ ਵਿੱਚ ਬਟਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਫਤਿਹਗੜ੍ਹ ਚੂੜੀਆ ਦੀ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਰਿਮਾਂਡ ਮਿਲਿਆ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਮਗਰੋਂ ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਇਸ ਦੌਰਾਨ ਮੋਗਾ ਪੁਲਿਸ ਉਸ ਤੋਂ ਡਿਪਟੀ ਮੇਅਰ ਦੇ ਭਰਾ ‘ਤੇ ਹਮਲੇ ਵਾਲੇ ਮਾਮਲੇ ‘ਚ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ:18 ਅਗਸਤ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ

-PTC News

  • Share