ਬਟਾਲਾ 'ਚ ਹੋਏ ਪਟਾਕਾ ਫੈਕਟਰੀ ਧਮਾਕੇ 'ਤੇ ਬਿਕਰਮ ਮਜੀਠੀਆ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਬਟਾਲਾ 'ਚ ਹੋਏ ਪਟਾਕਾ ਫੈਕਟਰੀ ਧਮਾਕੇ 'ਤੇ ਬਿਕਰਮ ਮਜੀਠੀਆ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ,ਬਟਾਲਾ: ਅੱਜ ਦੁਪਹਿਰ ਬਟਾਲਾ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਜਲੰਧਰ ਰੋਡ 'ਤੇ ਸਥਿਤ ਇੱਕ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋ ਗਿਆ।ਇਸ ਧਮਾਕੇ 'ਚ ਹੁਣ ਤੱਕ 18 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਰੀਬ 50 ਲੋਕ ਜ਼ਖਮੀ ਹੋ ਚੁੱਕੇ ਹਨ। ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਰਾਜਨੀਤਿਕ ਨੇਤਾਵਾਂ ਵੱਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਧਦਸੇ ਨੂੰ ਲੈ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਅਤੇ ਅਧਿਕਾਰਿਆ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਹੋਰ ਪੜ੍ਹੋ:ਕਰਨਾਟਕ 'ਚ ਬੱਸ ਤੇ ਆਟੋ ਰਿਕਸ਼ਾ ਦੀ ਹੋਈ ਭਿਆਨਕ ਟੱਕਰ, 12 ਦੀ ਮੌਤ, ਕਈ ਜ਼ਖਮੀ ਤੁਹਾਨੂੰ ਦੱਸ ਦਈਏ ਕਿ ਇਸ ਧਮਾਕੇ ਨੇ ਦਰਜਨਾਂ ਪਰਿਵਾਰ ਉਜਾੜ ਕੇ ਰੱਖ ਦਿੱਤੇ। ਪਟਾਕਾ ਫੈਕਟਰੀ ਦੇ ਧਮਾਕੇ ਨੇ ਅਜਿਹੀ ਤਬਾਹੀ ਮਚਾਈ ਕਿ ਫੈਕਟਰੀ ਦੇ ਅੰਦਰ ਕੰਮ ਕਰਨ ਵਾਲੇ ਕਈ ਮੁਜ਼ਦੂਰਾਂ ਦੇ ਚਿੱਥੜੇ ਤੱਕ ਉੱਡ ਗਏ ਅਤੇ ਕਈਆਂ ਦੀਆਂ ਲਾਸ਼ਾਂ ਫੈਕਟਰੀ ਤੋਂ ਬਾਹਰ ਆ ਡਿੱਗੀਆਂ। ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 18 ਲਾਸ਼ਾਂ ਬਾਹਰ ਕੱਢ ਲਈਆਂ ਗਈਆਂ ਸਨ, ਜਦਕਿ 36 ਵਿਅਕਤੀ ਗੰਭੀਰ ਜ਼ਖਮੀ ਸਨ ਜਿਨ੍ਹਾਂ ਵਿਚੋਂ ਚਾਰ ਅਤਿ ਗੰਭੀਰ ਵਿਅਕਤੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। -PTC News