ਬਟਾਲਾ ‘ਚ ਹੋਏ ਪਟਾਕਾ ਫੈਕਟਰੀ ਧਮਾਕੇ ‘ਤੇ ਬਿਕਰਮ ਮਜੀਠੀਆ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

blast

ਬਟਾਲਾ ‘ਚ ਹੋਏ ਪਟਾਕਾ ਫੈਕਟਰੀ ਧਮਾਕੇ ‘ਤੇ ਬਿਕਰਮ ਮਜੀਠੀਆ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ,ਬਟਾਲਾ: ਅੱਜ ਦੁਪਹਿਰ ਬਟਾਲਾ ‘ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਜਲੰਧਰ ਰੋਡ ‘ਤੇ ਸਥਿਤ ਇੱਕ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋ ਗਿਆ।ਇਸ ਧਮਾਕੇ ‘ਚ ਹੁਣ ਤੱਕ 18 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਰੀਬ 50 ਲੋਕ ਜ਼ਖਮੀ ਹੋ ਚੁੱਕੇ ਹਨ। ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਰਾਜਨੀਤਿਕ ਨੇਤਾਵਾਂ ਵੱਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ।

blastਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਧਦਸੇ ਨੂੰ ਲੈ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਅਤੇ ਅਧਿਕਾਰਿਆ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਹੋਰ ਪੜ੍ਹੋ:ਕਰਨਾਟਕ ‘ਚ ਬੱਸ ਤੇ ਆਟੋ ਰਿਕਸ਼ਾ ਦੀ ਹੋਈ ਭਿਆਨਕ ਟੱਕਰ, 12 ਦੀ ਮੌਤ, ਕਈ ਜ਼ਖਮੀ

blastਤੁਹਾਨੂੰ ਦੱਸ ਦਈਏ ਕਿ ਇਸ ਧਮਾਕੇ ਨੇ ਦਰਜਨਾਂ ਪਰਿਵਾਰ ਉਜਾੜ ਕੇ ਰੱਖ ਦਿੱਤੇ। ਪਟਾਕਾ ਫੈਕਟਰੀ ਦੇ ਧਮਾਕੇ ਨੇ ਅਜਿਹੀ ਤਬਾਹੀ ਮਚਾਈ ਕਿ ਫੈਕਟਰੀ ਦੇ ਅੰਦਰ ਕੰਮ ਕਰਨ ਵਾਲੇ ਕਈ ਮੁਜ਼ਦੂਰਾਂ ਦੇ ਚਿੱਥੜੇ ਤੱਕ ਉੱਡ ਗਏ ਅਤੇ ਕਈਆਂ ਦੀਆਂ ਲਾਸ਼ਾਂ ਫੈਕਟਰੀ ਤੋਂ ਬਾਹਰ ਆ ਡਿੱਗੀਆਂ।

blastਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 18 ਲਾਸ਼ਾਂ ਬਾਹਰ ਕੱਢ ਲਈਆਂ ਗਈਆਂ ਸਨ, ਜਦਕਿ 36 ਵਿਅਕਤੀ ਗੰਭੀਰ ਜ਼ਖਮੀ ਸਨ ਜਿਨ੍ਹਾਂ ਵਿਚੋਂ ਚਾਰ ਅਤਿ ਗੰਭੀਰ ਵਿਅਕਤੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

-PTC News