ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇਪ੍ਰਗਟਾਇਆ ਦੁੱਖ

By Shanker Badra - September 05, 2019 12:09 pm

ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇਪ੍ਰਗਟਾਇਆ ਦੁੱਖ:ਨਵੀਂ ਦਿੱਲੀ : ਗੁਰਦਾਸਪੁਰ ਦੇ ਬਟਾਲਾ ਵਿਖੇ ਬੁੱਧਵਾਰ ਨੂੰ ਇਕ ਪਟਾਕਾ ਫ਼ੈਕਟਰੀ 'ਚ ਧਮਾਕੇ ਦੌਰਾਨ ਮ੍ਰਿਤਕਾਂ ਦੀ ਗਿਣਤੀ 23 ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਗ਼ੰਭੀਰ ਜ਼ਖ਼ਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਦੌਰਾਨ ਪੀੜਤਾਂ ਦਾ ਅੰਮ੍ਰਿਤਸਰ ਕੇ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਹ ਧਮਾਕਾ ਸ਼ਾਮ 4 ਵਜੇ ਦੇ ਨੇੜੇ ਹੋਇਆ ਤੇ ਹਾਦਸੇ 'ਚ ਮਰਨ ਵਾਲਿਆਂ 'ਚ ਜ਼ਿਆਦਾਤਰ ਮਜ਼ਦੂਰ ਹਨ। ਇਸ ਧਮਾਕੇ ਕਾਰਨ ਫੈਕਟਰੀ ਪੂਰੀ ਤਰਾਂ ਢਹਿ-ਢੇਰੀ ਹੋ ਗਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ।

Batala Cracker Factory Blast PM Modi Expressed sorrow ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇਪ੍ਰਗਟਾਇਆ ਦੁੱਖ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਟਾਲਾ ਸ਼ਹਿਰ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਸਬੰਧੀ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦਿਲ ਝੰਜੋੜਨ ਵਾਲਾ ਹੈ।ਇਸ ਦਰਦਨਾਕ ਹਾਦਸੇ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜ਼ਖ਼ਮੀ ਜਲਦ ਹੀ ਠੀਕ ਹੋਣ ਜਾਣਗੇ।

Batala Cracker Factory Blast PM Modi Expressed sorrow ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇਪ੍ਰਗਟਾਇਆ ਦੁੱਖ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਪਰੀਮ ਕੋਰਟ ਨੇ ਪੀ.ਚਿਦੰਬਰਮ ਨੂੰ ਦਿੱਤਾ ਵੱਡਾ ਝਟਕਾ , ਜ਼ਮਾਨਤ ਪਟੀਸ਼ਨ ਰੱਦ, ED ਕਰ ਸਕਦੀ ਹੈ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਯਾਤਰਾ ਦੇ ਦੂਸਰੇ ਤੇ ਆਖ਼ਰੀ ਦਿਨ ਵਲਾਦੀਵੋਸਤੋਕ 'ਚ ਹੋਣ ਵਾਲੀ ਈਸਟਰਨ ਇਕਨਾਮਿਕ ਫੋਰਮ ਦੇ ਮੁੱਖ ਮਹਿਮਾਨ ਹੋਣਗੇ। ਉਹ ਇਸ ਫੋਰਮ ਨੂੰ ਸੰਬੋਧਨ ਵੀ ਕਰਨਗੇ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਵਿਸ਼ੇਸ਼ ਸੱਦੇ 'ਤੇ ਇਸ ਫੋਰਮ 'ਚ ਸ਼ਿਰਕਤ ਕਰਨਗੇ। ਉਨ੍ਹਾਂ ਨੂੰ ਅੱਜ ਰੂਸ ਦੇ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ।
-PTCNews

adv-img
adv-img