ਬਟਾਲਾ :ਲਖਬੀਰ ਸਿੰਘ ਅਤੇ ਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਕੈਪਟਨ ,ਰਾਹੁਲ ਗਾਂਧੀ ਅਤੇ ਸੁਨੀਲ ਜਾਖੜ ਦਾ ਫੂਕਿਆ ਪੁਤਲਾ
ਬਟਾਲਾ :ਲਖਬੀਰ ਸਿੰਘ ਅਤੇ ਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਕੈਪਟਨ ,ਰਾਹੁਲ ਗਾਂਧੀ ਅਤੇ ਸੁਨੀਲ ਜਾਖੜ ਦਾ ਫੂਕਿਆ ਪੁਤਲਾ:ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅੱਜ ਸੜਕਾਂ 'ਤੇ ਉੱਤਰ ਕੇ ਕਾਂਗਰਸ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ 'ਚ ਕੈਪਟਨ ,ਰਾਹੁਲ ਗਾਂਧੀ ,ਸੁਨੀਲ ਜਾਖੜ ਦੇ ਪੁਤਲੇ ਫੂਕੇ ਜਾ ਰਹੇ ਹਨ।ਇਸ ਤਰ੍ਹਾਂ ਹੀ ਅੱਜ ਬਟਾਲਾ 'ਚ ਐਮ.ਐਲ.ਏ. ਲਖਬੀਰ ਸਿੰਘ ਲੋਧੀ ਨੰਗਲ ਅਤੇ ਗੁਰਦਾਸਪੁਰ ਤੋਂ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਦੀ ਅਗਵਾਈ 'ਚ ਸੈਂਕੜੇ ਵਰਕਰਾਂ ਨੇ ਕੈਪਟਨ ,ਰਾਹੁਲ ਗਾਂਧੀ ਅਤੇ ਸੁਨੀਲ ਜਾਖੜ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਅਕਾਲੀ ਆਗੂਆਂ ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਇਆ ਹੈ ਕਿ ਆਈ.ਐੱਸ.ਆਈ. ਨਾਲ ਮਿਲੇ ਅਖੌਤੀ ਪੰਥਕ ਆਗੂਆਂ ਦੀ ਮਿਲੀ ਭੁਗਤ ਨਾਲ ਕਾਂਗਰਸ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਕਰਕੇ ਕਾਂਗਰਸ ਦੇ ਨਾਲ-ਨਾਲ ਮੁਤਵਾਜ਼ੀ ਜਥੇਦਾਰਾਂ ਅਤੇ ਜਸਟਿਸ ਰਣਜੀਤ ਸਿੰਘ ਦੇ ਵੀ ਪੁਤਲੇ ਸਾੜੇ ਗਏ ਹਨ। ਦੱਸ ਦੇਈਏ ਕਿ ਬੇਅਦਬੀ ਮੁੱਦੇ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ਼ ਮਾੜੀ ਸ਼ਬਦਾਵਲੀ ਵਰਤਣ 'ਤੇ ਲੋਕਾਂ 'ਚ ਰੋਸ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਵੱਲੋਂ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਕੇ ਜੋ ਰਾਜਨੀਤੀ ਕੀਤੀ ਜਾ ਰਹੀ ਹੈ ,ਉਸ ਦੇ ਖਿਲਾਫ ਅੱਜ ਅਕਾਲੀ ਦਲ ਵੱਲੋਂ ਕੈਪਟਨ ,ਰਾਹੁਲ ਗਾਂਧੀ ਅਤੇ ਸੁਨੀਲ ਜਾਖੜ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। -PTCNews