Sun, Apr 28, 2024
Whatsapp

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟਰੈਕ ਕੀਤਾ ਜਾਮ ,ਦੇਰ ਰਾਤ ਤੱਕ ਰੇਲ ਆਵਾਜ਼ਾਈ ਠੱਪ

Written by  Shanker Badra -- October 18th 2018 07:51 PM
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟਰੈਕ ਕੀਤਾ ਜਾਮ ,ਦੇਰ ਰਾਤ ਤੱਕ ਰੇਲ ਆਵਾਜ਼ਾਈ ਠੱਪ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟਰੈਕ ਕੀਤਾ ਜਾਮ ,ਦੇਰ ਰਾਤ ਤੱਕ ਰੇਲ ਆਵਾਜ਼ਾਈ ਠੱਪ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟਰੈਕ ਕੀਤਾ ਜਾਮ ,ਦੇਰ ਰਾਤ ਤੱਕ ਰੇਲ ਆਵਾਜ਼ਾਈ ਠੱਪ:ਪੰਜਾਬ ਭਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਰੇਲ ਪਟੜੀ 'ਤੇ ਬੈਠ ਕੇ ਟਰੇਨਾਂ ਰੋਕੀਆਂ ਗਈਆਂ ਹਨ।ਇਸ ਮੌਕੇ ਕਿਸਾਨਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਫ਼ਸਲਾਂ ਦੇ ਬਣਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ। ਜਿਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਜਿਥੇ ਪੰਜਾਬ ਭਰ ਵਿੱਚ ਟਰੇਨਾਂ ਰੋਕੀਆਂ ਗਈਆਂ ਹਨ ,ਓਥੇ ਹੀ ਅੱਜ ਬਟਾਲਾ ਰੇਲਵੇ ਸਟੇਸ਼ਨ 'ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਠੱਪ ਰਹੀਆਂ ਹਨ।ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੁਪਹਿਰ ਤੋਂ ਲਗਾਤਰ ਜਾਰੀ ਹੈ ਅਤੇ ਕਿਸਾਨਾਂ ਦਾ ਧਰਨਾ ਰਾਤ ਵੇਲੇ ਵੀ ਜਾਰੀ ਹੈ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਦੱਬ ਰਹੇ ਹਨ ,ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ।ਇਸ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਫੌਰੀ ਧਿਆਨ ਦੇਣਾ ਚਾਹੀਦਾ ਹੈ। ਕਿਸਾਨਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰ ਕੇ ਫ਼ਸਲਾਂ ਦੇ ਬਣਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ। -PTCNews


Top News view more...

Latest News view more...