ਬਟਾਲਾ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

By Shanker Badra - September 19, 2019 7:09 pm

ਬਟਾਲਾ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਗਠਿਤ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਰਚਿਤ ਬਾਣੀ ਦਾ ਉਦੇਸ਼ ਹੀ ਮਨੁੱਖ ਨੂੰ ਸਚਿਆਰ ਬਣਾਉਣਾ ਹੀ ਹੈ।

Batala: Prakash Purab Dedicated Seminar ਬਟਾਲਾ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

ਇਸ ਮੌਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਅੱਜ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਜੀਵਨ ਜਿਊਣ ਅਤੇ ਗੁਰੂ ਸਾਹਿਬ ਦੇ ਸਿਧਾਂਤ ਅਤੇ ਫਲਸਫੇ ਨੂੰ ਅਪਾਉਣ ਨੂੰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਕਿਸੇ ਇਕ ਕੌਮ ਜਾਂ ਫਿਰਕੇ ਦੇ ਨਹੀਂ ਬਲਕਿ ਸਮੁੱਚੀ ਮਾਨਵਤਾ ਦੇ ਰਹਿਬਰ ਸਨ। ਸੈਮੀਨਾਰ ਦੌਰਾਨ ਕੁੰਜੀਵਤ ਭਾਸ਼ਣ ਡਾ. ਜਸਵਿੰਦਰ ਕੌਰ ਜੀ ਢਿੱਲੋਂ ਹੋਰਨਾਂ ਨੇ ਪੇਸ਼ ਕਰਦਿਆਂ ਗੁਰੂ ਨਾਨਕ ਬਾਣੀ ਦਾ ਵਿਸ਼ਵ ਸ਼ਾਂਤੀ ਦਾ ਸੰਦਰਭ, ਮਨੁੱਖੀ ਅਜ਼ਾਦੀ ਦਾ ਸੰਕਲਪ, ਮਾਨਵੀ ਸਮਾਨਤਾ ਦਾ ਸੰਕਲਪ ਆਦਿ ਵਿਸ਼ਿਆਂ ਨੂੰ ਆਪਣੇ ਭਾਸ਼ਣ ਦਾ ਹਿੱਸਾ ਬਣਾਇਆ।ਇਸ ਉਪਰੰਤ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਅੱਜ ਲੋੜ ਹੈ ਕਿ ਗੁਰੂ ਨਾਨਕ ਬਾਣੀ ਨੂੰ ਆਪਣੇ ਜੀਵਨ ਵਿਚ ਅਮਲੀ ਜਾਮਾ ਪਹਿਨਾਇਆ ਜਾਵੇ ਕਿਉਂਕਿ ਇਹ ਬਾਣੀ ਮਨੁੱਖਤਾ ਦੇ ਕਲਿਆਣ ਲਈ ਸਭ ਤੋਂ ਉਪਯੋਗੀ ਹੈ।

Batala: Prakash Purab Dedicated Seminar ਬਟਾਲਾ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਹਲਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਜੌੜਾ ਸਿੰਘ, ਡਿਪਟੀ ਡਾਇਰੈਕਟਰ ਸਕੂਲਾਂ ਸਤਵੰਤ ਕੌਰ, ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਪ੍ਰਿੰਸੀਪਲ ਬਲਵਿੰਦਰ ਕੌਰ, ਬਲਜੀਤ ਸਿੰਘ, ਡਾ. ਬਲਜੀਤ ਸਿੰਘ ਵਿਰਕ, ਡਾ. ਭਾਰਤਬੀਰ ਕੌਰ, ਮੈਨੇਜਰ ਗੁਰਤਿੰਦਰ ਸਿੰਘ ਆਦਿ ਹਾਜ਼ਰ ਸਨ। ਸੈਮੀਨਾਰ ਦੌਰਾਨ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਸਮੇਤ ਸਮੁੱਚੇ ਸਟਾਫ ਦੌਰਾਨ ਅਹਿਮ ਯੋਗਦਾਨ ਰਿਹਾ।
-PTCNews

adv-img
adv-img