ਬਟਾਲਾ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਦੇ ਖੌਫ਼ਨਾਕ ਮੰਜ਼ਰ ਨੂੰ ਬਿਆਨ ਕਰਦੀਆਂ ਨੇ ਇਹ ਤਸਵੀਰਾਂ, ਦੇਖ ਕੇ ਕੰਬ ਜਾਵੇਗੀ ਰੂਹ

Batala Blast

ਬਟਾਲਾ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਦੇ ਖੌਫ਼ਨਾਕ ਮੰਜ਼ਰ ਨੂੰ ਬਿਆਨ ਕਰਦੀਆਂ ਨੇ ਇਹ ਤਸਵੀਰਾਂ, ਦੇਖ ਕੇ ਕੰਬ ਜਾਵੇਗੀ ਰੂਹ,ਬਟਾਲਾ: ਗੁਰਦਾਸਪੁਰ ਦੇ ਹਲਕਾ ਬਟਾਲਾ ‘ਚ ਅੱਜ ਦੁਪਹਿਰ ਜਲੰਧਰ ਰੋਡ ‘ਤੇ ਹੰਸਲੀ ਨਾਲੇ ਨੇੜੇ ਸਥਿਤ ਇਕ ਪਟਾਕਾ ਫੈਕਟਰੀ ‘ਚ ਧਮਾਕਾ ਹੋ ਗਿਆ।

Batala Blastਜਿਸ ਕਾਰਨ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਦੇ ਲਈ ਨੇੜੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।

Batala Blastਮਿਲੀ ਜਾਣਕਾਰੀ ਮੁਤਾਬਕ ਇਹ ਧਮਾਕਾ ਇਨ੍ਹਾਂ ਜ਼ਬਰਦਸਤ ਸੀ ਕਿ ਇਸ ਨਾਲ ਪਟਾਕਾ ਫੈਕਟਰੀ ਦੇ ਨਾਲ ਲੱਗਦੀਆਂ ਅੱਧਾ ਦਰਜਨ ਇਮਾਰਤਾਂ ਢਹਿ ਢੇਰੀ ਹੋ ਗਈਆਂ ਅਤੇ ਨੇੜੇ ਖੜੀਆਂ ਕਈ ਕਾਰਾਂ ਵੀ ਨੁਕਸਾਨੀਆਂ ਗਈਆਂ।

ਹੋਰ ਪੜ੍ਹੋ:ਬਟਾਲਾ ‘ਚ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ, 8 ਤੋਂ 10 ਮੌਤਾਂ ਦਾ ਖਦਸ਼ਾ

Batala Blastਇਸ ਧਮਾਕੇ ਨੇ ਦਰਜਨਾਂ ਪਰਿਵਾਰ ਉਜਾੜ ਕੇ ਰੱਖ ਦਿੱਤੇ। ਪਟਾਕਾ ਫੈਕਟਰੀ ਦੇ ਧਮਾਕੇ ਨੇ ਅਜਿਹੀ ਤਬਾਹੀ ਮਚਾਈ ਕਿ ਫੈਕਟਰੀ ਦੇ ਅੰਦਰ ਕੰਮ ਕਰਨ ਵਾਲੇ ਕਈ ਮੁਜ਼ਦੂਰਾਂ ਦੇ ਚਿੱਥੜੇ ਤੱਕ ਉੱਡ ਗਏ ਅਤੇ ਕਈਆਂ ਦੀਆਂ ਲਾਸ਼ਾਂ ਫੈਕਟਰੀ ਤੋਂ ਬਾਹਰ ਆ ਡਿੱਗੀਆਂ।

Batala Blastਦਿਲ ਕੰਬਾਅ ਦੇਣ ਵਾਲਾ ਇਹ ਮੰਜ਼ਰ ਜਿਸ ਨੇ ਵੀ ਦੇਖਿਆ ਉਸਦਾ ਕਾਲਜਾ ਮੂੰਹ ਨੂੰ ਆ ਗਿਆ।

Batala Blastਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਲਗਭਗ ਦੋ ਤਿੰਨ ਸਾਲ ਪਹਿਲਾਂ ਵੀ ਇਸ ਫੈਕਟਰੀ ਵਿਚ ਧਮਾਕਾ ਹੋਇਆ ਸੀ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਸੀ।

-PTC News