ਬਟਾਲਾ ਪਟਾਕਾ ਫੈਕਟਰੀ ਧਮਾਕੇ ਨੂੰ ਲੈ ਕੇ ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਸਿਤਾਰਿਆਂ ਨੇ ਪ੍ਰਗਟਾਇਆ ਦੁੱਖ

ਬਟਾਲਾ ਪਟਾਕਾ ਫੈਕਟਰੀ ਧਮਾਕੇ ਨੂੰ ਲੈ ਕੇ ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਸਿਤਾਰਿਆਂ ਨੇ ਪ੍ਰਗਟਾਇਆ ਦੁੱਖ,ਬੀਤੇ ਦਿਨ ਬਟਾਲਾ ਸਥਿਤ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਨੂੰ ਲੈ ਕੇ ਜਿਥੇ ਪੰਜਾਬ ਭਰ ‘ਚ ਸੋਗ ਦੀ ਲਹਿਰ ਦੌੜ ਗਈ ਹੈ, ਉਥੇ ਹੀ ਪੰਜਾਬੀ ਇੰਡਸਟਰੀ ‘ਚ ਮਾਤਮ ਪਸਰ ਗਿਆ ਹੈ।ਇਸ ਹਾਦਸੇ ਨੂੰ ਲੈ ਕੇ ਪੰਜਾਬੀ ਕਲਾਕਾਰ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।

ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਹੈ ”ਬਟਾਲੇ ‘ਚ ਇਕ ਪਾਸੇ ਜਿੱਥੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਉਥੇ ਸ਼ਹਿਰ ‘ਚ ਇਕ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਬੇਹੱਦ ਦੁੱਖਦਾਇਕ ਹੈ। ਸਦੀਵੀਂ ਵਿਛੋੜਾ ਦੇ ਗਏ ਜੀਆਂ ਨਾਲ ਦਿਲੀ ਹਮਦਰਦੀ ਹੈ। ਸਤਿਗੁਰੂ ਜੀ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਿਸ਼ ਕਰਨ।”

ਗਾਇਕ ਹਿੰਮਤ ਸੰਧੂ ਅਤੇ ਗੁਰੂ ਰੰਧਾਵਾ ਨੇ ਵੀ ਇੰਸਟਾਗ੍ਰਾਮ ਸਟੋਰੀ ‘ਤੇ ਭਾਵੁਕ ਪੋਸਟ ਲਿਖ ਕੇ ਬਟਾਲਾ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਚ ਮਰੇ ਲੋਕਾਂ ‘ਤੇ ਦੁੱਖ ਜਾਹਿਰ ਕੀਤਾ ਹੈ।

ਹੋਰ ਪੜ੍ਹੋ:ਮੁੰਬਈ ‘ਚ ਕੈਮੀਕਲ ਫੈਕਟਰੀ ‘ਚ ਹੋਇਆ ਭਿਆਨਕ ਧਮਾਕਾ ,15 ਲੋਕ ਝੁਲਸੇ

Batala Blastਇਨ੍ਹਾਂ ਤੋਂ ਇਲਾਵਾ ਗਾਇਕ ਉਪਕਾਰ ਸੰਧੂ, ਅਦਾਕਾਰਾ ਜਸਪਿੰਦਰ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਹਾਦਸੇ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦੁੱਖ ਪ੍ਰਗਟ ਕੀਤਾ ਹੈ।

Batala Cracker Factory Blast PM Modi Expressed sorrowਦੱਸਣਯੋਗ ਹੈ ਕਿ ਇਸ ਹਾਦਸੇ ‘ਚ 23 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇਨਾਂ ਜ਼ਬਰਦਸਤ ਸੀ ਕਿ ਲਾਸ਼ਾਂ ਕਈ ਮੀਟਰ ਦੂਰ ਜਾ ਕੇ ਸੜਕ ਤੇ ਨਾਲੇ ‘ਚ ਡਿੱਗੀਆਂ। ਇਸ ਧਮਾਕੇ ਨਾਲ 500 ਮੀਟਰ ਤੱਕ ਦਾ ਇਲਾਕਾ ਦਹਿਲ ਗਿਆ।

ਇਸ ਧਮਾਕੇ ਨੇ ਦਰਜਨਾਂ ਪਰਿਵਾਰ ਉਜਾੜ ਕੇ ਰੱਖ ਦਿੱਤੇ। ਧਮਾਕੇ ਨੇ ਅਜਿਹੀ ਤਬਾਹੀ ਮਚਾਈ ਕਿ ਫੈਕਟਰੀ ਦੇ ਅੰਦਰ ਕੰਮ ਕਰਨ ਵਾਲੇ ਕਈ ਮਜ਼ਦੂਰਾਂ ਦੇ ਚਿੱਥੜੇ ਉੱਡ ਗਏ ਅਤੇ ਕਈਆਂ ਦੀਆਂ ਲਾਸ਼ਾਂ ਫੈਕਟਰੀ ਤੋਂ ਬਾਹਰ ਆ ਡਿੱਗੀਆਂ।

-PTC News