ਬਟਾਲਾ: ਦਲਬੀਰ ਸਿੰਘ ਕਤਲ ਮਾਮਲੇ ‘ਚ ਇੱਕ ਹੋਰ ਐੱਸ.ਆਈ.ਟੀ. ਦਾ ਗਠਨ

Dalbir Singh murder case

ਬਟਾਲਾ: ਦਲਬੀਰ ਸਿੰਘ ਕਤਲ ਮਾਮਲੇ ‘ਚ ਇੱਕ ਹੋਰ ਐੱਸ.ਆਈ.ਟੀ. ਦਾ ਗਠਨ,ਬਟਾਲਾ: ਬਟਾਲਾ ਦੇ ਪਿੰਡ ਢਿੱਲਵਾਂ ਵਿਖੇ ਕੁਝ ਦਿਨ ਪਹਿਲਾਂ 18 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਆਗੂ ਦਲਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਨਵੀਂ ਐੱਸ.ਆਈ.ਟੀ. ਦਾ ਗਠਨ ਕਰ ਦਿੱਤਾ ਹੈ।

ਉਹਨਾਂ ਨੇ ਬਾਰਡਰ ਰੇਂਜ ਦੇ ਆਈ.ਜੀ. ਸੁਰਿੰਦਰਪਾਲ ਸਿੰਘ ਦੀ ਅਗਵਾਈ ‘ਚ ਨਵੀਂ ਸ਼ੀਠ ਕਾਇਮ ਕੀਤੀ ਹੈ।ਇਸ ਵਿਸ਼ੇਸ਼ ਜਾਂਚ ਟੀਮ ਵਿਚ ਐੱਸ.ਆਈ.ਟੀ. ‘ਚ ਬਟਾਲਾ ਦੇ ਐੱਸ.ਐੱਸ.ਪੀ. ਉਪਿੰਦਰਜੀਤ ਸਿੰਘ ਅਤੇ ਏ.ਆਈ.ਜੀ. ਸੁਖਮਿੰਦਰ ਸਿੰਘ ਵੀ ਸ਼ਾਮਲ ਹਨ।

ਹੋਰ ਪੜ੍ਹੋ: ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਔਰਤ ਨਾਲ ਬਦਸਲੂਕੀ ਕਰਨ ‘ਤੇ ਭੜਕੇ ਮਜੀਠੀਆ , ਦਿੱਤਾ ਕਰਾਰਾ ਜਵਾਬ

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਲਈ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ 5 ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਸੀ।ਉਧਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ।

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਇਸ ਕਤਲ ਕੇਸ ਦੇ ਇੱਕ ਮੁਲਜ਼ਮ ਨੂੰ ਪੁਲਿਸ ਨੇ ਮਹਾਰਾਸ਼ਟਰ ਤੋਂ ਗ੍ਰਿਫਤਾਰ ਕਰ ਲਿਆ ਹੈ,ਜਿਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ (55) ਦਾ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ 3 ਕਾਂਗਰਸੀਆਂ ਅਤੇ 4 ਅਣਪਛਾਤਿਆਂ ‘ਤੇ ਮਾਮਲਾ ਦਰਜ ਕਰ ਲਿਆ ਸੀ।

-PTC News