ਪੰਜਾਬ ‘ਚ ਨਸ਼ਿਆਂ ਦਾ ਕਹਿਰ ਜਾਰੀ, ਇੱਕ ਹੋਰ ਨੌਜਵਾਨ ਦੀ ਹੋਈ ਮੌਤ

Drug

ਪੰਜਾਬ ‘ਚ ਨਸ਼ਿਆਂ ਦਾ ਕਹਿਰ ਜਾਰੀ, ਇੱਕ ਹੋਰ ਨੌਜਵਾਨ ਦੀ ਹੋਈ ਮੌਤ,ਬਟਾਲਾ: ਪੰਜਾਬ ‘ਚ ਨਸ਼ਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਨਸ਼ਿਆਂ ਦੇ ਛੇਵੇਂ ਦਰਿਆ ‘ਚ ਪੰਜਾਬ ਦੀ ਜਵਾਨੀ ਰੁੜ ਰਹੀ ਹੈ। ਜਿਸ ਕਾਰਨ ਹੁਣ ਤੱਕ ਅਨੇਕਾਂ ਮਾਵਾਂ ਦੇ ਪੁੱਤ ਮੌਤ ਨੂੰ ਗਲੇ ਲਗਾ ਚੁੱਕੇ ਹਨ।

ਅਜਿਹਾ ਹੀ ਇੱਕ ਹੋਰ ਮਾਮਲਾ ਬਟਾਲਾ ਦੇ ਪਿੰਡ ਬੁੱਢਾ ਕੋਟ ਤੋਂ ਸਾਹਮਣੇ ਆਇਆ ਹੈ, ਜਿਥੇ 22 ਸਾਲਾ ਨੌਜਵਾਨ ਦੀ ਚਿੱਟੇ ਦੇ ਨਸ਼ੇ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪਿੰਦਰ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ: ਨਸ਼ਿਆਂ ਕਾਰਨ ਘਰਾਂ ‘ਚ ਸੱਥਰ ਵਿਛਣੇ ਜਾਰੀ, ਫਿਰੋਜ਼ਪੁਰ ‘ਚ ਇੱਕ ਹੋਰ ਨੌਜਵਾਨ ਦੀ ਮੌਤ

ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਬਰਾਂ ਮੁਤਾਬਕ ਗੁਰਪਿੰਦਰ ਸਿੰਘ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਸੀ, ਜਿਸ ਦਾ ਨਸ਼ਾ ਛੁਡਾਉਣ ਲਈ ਅਸੀਂ ਉਸਨੂੰ ਇਕ ਪ੍ਰਾਈਵੇਟ ਨਸ਼ਾ ਛੁਡਾਓ ਕੇਂਦਰ ਵਿਚ ਦਾਖ਼ਲ ਕਰਵਾਇਆ ਸੀ।

-PTC News