ਬਟਾਲਾ: ਅਣਪਛਾਤਿਆਂ ਨੇ ਗੋਲੀਆਂ ਨਾਲ ਭੁੰਨਿਆ ਕਿਸਾਨ, ਪਿੰਡ ‘ਚ ਫੈਲੀ ਸਨਸਨੀ

Batala

ਬਟਾਲਾ: ਅਣਪਛਾਤਿਆਂ ਨੇ ਗੋਲੀਆਂ ਨਾਲ ਭੁੰਨਿਆ ਕਿਸਾਨ, ਪਿੰਡ ‘ਚ ਫੈਲੀ ਸਨਸਨੀ,ਬਟਾਲਾ: ਬਟਾਲਾ ਦੇ ਪਿੰਡ ਵੀਝਵਾ ‘ਚ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਕਿਸਾਨ ਨੂੰ ਘਰੋਂ ਬਾਹਰ ਬੁਲਾ ਕੇ ਗੋਲੀਆਂ ਮਾਰ ਦਿੱਤੀਆਂ। ਜਿਸ ਕਾਰਨ ਕਿਸਾਨ ਦੀ ਮੌਕੇ ‘ਤੇ ਮੌਤ ਹੋ ਗਈ।

Batalaਜਿਸ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਜਗਵੰਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨੂੰ ਲੈ ਕੇ ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ ਅਤੇ ਕਤਲ ਦੀ ਵਜ੍ਹਾ ਵੀ ਸਪੱਸ਼ਟ ਨਹੀਂ ਹੋ ਰਹੀ।

ਹੋਰ ਪੜ੍ਹੋ: ਜਦੋਂ ਅੱਗ ‘ਚ ਲਿਪਟਿਆ ਹੋਇਆ ਸੀ ਏਮਜ਼ ਤਾਂ ਇਸ ਬੱਚੀ ਨੇ ਲਿਆ ਜਨਮ..!

ਮ੍ਰਿਤਕ ਕਿਸਾਨ ਜਗਵੰਤ ਸਿੰਘ ਦੇ ਭਰਾ ਨੇ ਦੱਸਿਆ ਕਿ ਦੇਰ ਰਾਤ ਮੋਟਰਸਾਈਕਲ ‘ਤੇ ਸਵਾਰ ਕੁਝ ਲੋਕ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੇ ਘਰ ਦੇ ਬਾਹਰੋਂ ਹੀ ਜਗਵੰਤ ਨੂੰ ਆਵਾਜ਼ ਮਾਰੀ, ਜਿਵੇਂ ਹੀ ਜਗਵੰਤ ਸਿੰਘ ਨੇ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਹਮਲਾਵਰਾਂ ਨੇ ਜਗਵੰਤ ਨੂੰ ਗੋਲੀ ਮਾਰ ਦਿੱਤੀ ਅਤੇ ਇਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵੀ ਉਸ ‘ਤੇ ਵਾਰ ਕੀਤੇ ਤੇ ਫਿਰ ਫਰਾਰ ਹੋ ਗਏ।

Batala ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News