ਬਟਾਲਾ ਦੇ ਪਿੰਡ ਢਿਲਵਾਂ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਅਕਾਲੀ ਦਲ ਆਗੂ ਦਾ ਕੀਤਾ ਕਤਲ

Firing

ਬਟਾਲਾ ਦੇ ਪਿੰਡ ਢਿਲਵਾਂ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਅਕਾਲੀ ਦਲ ਆਗੂ ਦਾ ਕੀਤਾ ਕਤਲ,ਬਟਾਲਾ: ਬਟਾਲਾ ਦੇ ਪਿੰਡ ਢਿਲਵਾਂ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੀਤੀ ਰਾਤ ਕੁਝ ਅਣਪਛਾਤਿਆਂ ਨੇ ਅਕਾਲੀ ਦਲ ਆਗੂ ਦਲਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਕਰ ਦਿੱਤੀ। ਇਸ ਹਮਲੇ ਦੌਰਾਨ ਹਮਲਾਵਰਾਂ ਨੇ ਅੰਨੇਵਾਹ ਅਕਾਲੀ ਆਗੂ ਦੇ 15 ਦੇ ਕਰੀਬ ਗੋਲੀਆਂ ਮਾਰੀਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ।

ਪਰਿਵਾਰਕ ਮੈਬਰਾਂ ਨੇ ਦਲਬੀਰ ਸਿੰਘ ਨੂੰ ਨੇੜਲੇ ਹਸਪਤਾਲ ‘ਚ ਲਿਜਾਇਆ ਗਿਆ, ਜਿਥੇ ਉਹਨਾਂ ਦੀ ਮੌਤ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

ਹੋਰ ਪੜ੍ਹੋ: ਸੰਗਰੂਰ: ਨਗਰ ਕੀਰਤਨ ਦੌਰਾਨ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 10 ਲੋਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਦਲਬੀਰ ਸਿੰਘ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਹਿ ਚੁੱਕਾ ਹੈ ਅਤੇ ਹੁਣ ਉਹ ਗੁਰਦਾਸਪੁਰ ਤੋਂ ਅਕਾਲੀ ਦਲ ਦਾ ਮੀਤ ਪ੍ਰਧਾਨ ਸੀ।

-PTC News