ਨਸ਼ਾ ਤਸਕਰੀ ‘ਚ ਔਰਤਾਂ ਵੀ ਸਰਗਰਮ, ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਨਸ਼ਾ ਤਸਕਰੀ ‘ਚ ਔਰਤਾਂ ਵੀ ਸਰਗਰਮ, ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ,ਬਟਾਲਾ: ਪੰਜਾਬ ‘ਚ ਆਏ ਦਿਨ ਨਸ਼ਾ ਵਧਦਾ ਜਾ ਰਿਹਾ ਹੈ। ਨਸ਼ਾ ਤਸਕਰੀ ‘ਚ ਔਰਤਾਂ ਵੀ ਸਰਗਰਮ ਹੋ ਰਹੀਆਂ ਹਨ। ਜਿਸ ਦਾ ਤਾਜ਼ਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਸੀ.ਆਈ.ਏਸ. ਸਟਾਫ ਦੀ ਪੁਲਿਸ ਨੇ ਇਕ ਮਹਿਲਾ ਤੇ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਐਕਟੀਵਾ ‘ਤੇ ਆ ਰਹੇ ਜੋੜੇ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਤੇ 3000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ।

ਹੋਰ ਪੜ੍ਹੋ:ਨਸ਼ੇ ਦੇ ਕਾਰੋਬਾਰ ‘ਚ ਔਰਤਾਂ ਵੀ ਸਰਗਰਮ , ਇੱਕ ਔਰਤ ਸਮੇਤ 4 ਲੋਕਾਂ ਕੋਲੋਂ ਭੁੱਕੀ ਬਰਾਮਦ

ਉਕਤ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਤੇ ਰਜਨੀ ਵਜੋਂ ਹੋਈ ਹੈ ਜਦਕਿ ਇਨ੍ਹਾਂ ਦੋਵਾਂ ਦਾ ਕੋਈ ਰਿਸ਼ਤਾ ਵੀ ਨਹੀਂ ਹੈ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News