ਪੰਜਾਬ ਪੁਲਿਸ ਦੇ ASI ਦੀ ਗੰਦੀ ਕਰਤੂਤ, ਨਾਬਾਲਿਗ ਨਾਲ ਜਬਰ-ਜਨਾਹ ਦੀ ਕੀਤੀ ਕੋਸ਼ਿਸ਼

ਪੰਜਾਬ ਪੁਲਿਸ ਦੇ ASI ਦੀ ਗੰਦੀ ਕਰਤੂਤ, ਨਾਬਾਲਿਗ ਨਾਲ ਜਬਰ-ਜਨਾਹ ਦੀ ਕੀਤੀ ਕੋਸ਼ਿਸ਼,ਬਟਾਲਾ: ਪੰਜਾਬ ‘ਚ ਮਾਸੂਮਾ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸਰਾਰਤੀ ਅਨਸਰਾਂ ਵੱਲੋਂ ਹਵਸ ਮਿਟਾਉਣ ਲਈ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਅਜਿਹਾ ਹੀ ਇੱਕ ਹੋਰ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਸਾਡੀ ਸੁਰੱਖਿਆ ਕਰਨ ਵਾਲੇ ਪੰਜਾਬ ਪੁਲਿਸ ਦੇ ਇਕ ਥਾਣੇਦਾਰ ਦੀ ਗੰਦੀ ਕਰਤੂਤ ਸਾਹਮਣੇ ਆਈ ਹੈ।

ਹੋਰ ਪੜ੍ਹੋ: ਲਾਅ ਵਿਦਿਆਰਥਣ ਨੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਪਾਇਆ ਪੁੱਠੇ ਚੱਕਰਾਂ ‘ਚ

ਦਰਅਸਲ, ਸੁਰਿੰਦਰ ਕੁਮਾਰ ਨਾਮ ਦੇ ਥਾਣੇਦਾਰ ਨੇ 14 ਸਾਲਾ ਨਬਾਲਿਗ ਬੱਚੀ ਨਾਲ ਦੁਸ਼ਕਰਮ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਮੁਤਾਬਕ ਏ. ਐੱਸ. ਆਈ. ਸੁਰਿੰਦਰ ਕੁਮਾਰ ਨਬਾਲਿਗ ਬੱਚੀ ਨੂੰ ਗਲਤ ਇਰਾਦੇ ਨਾਲ ਆਪਣੇ ਘਰ ਲੈ ਗਿਆ, ਉਸ ਸਮੇਂ ਥਾਣੇਦਾਰ ਦੇ ਪਰਿਵਾਰਿਕ ਮੈਂਬਰ ਘਰ ‘ਚ ਮੌਜੂਦ ਨਹੀਂ ਸਨ।

ਕੁਝ ਸਮੇਂ ਬਾਅਦ ਕੋਠੀ ਅੰਦਰੋਂ ਬੱਚੀ ਦੇ ਚੀਕਣ ਦੀ ਆਵਾਜ਼ ਆਈ ਤਾਂ ਤੁਰੰਤ ਮੁਹੱਲੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਡਰ ਦੇ ਮਾਰੇ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਬੱਚੀ ਨੂੰ ਕਮਰੇ ਤੋਂ ਬਾਹਰ ਭੇਜ ਦਿੱਤਾ ਤੇ ਖੁਦ ਅੰਦਰੋਂ ਕਮਰੇ ਨੂੰ ਬੰਦ ਕਰ ਲਿਆ।

ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ, ਲੋਕਾਂ ਵੱਲੋਂ ਏ. ਐੱਸ. ਆਈ. ਦਾ ਵਿਰੋਧ ਹੁੰਦਾ ਦੇਖ ਕੇ ਭਾਰੀ ਮੁਸ਼ੱਕਤ ਤੋਂ ਬਾਅਦ ਉਕਤ ਏ. ਐੱਸ. ਆਈ. ਨੂੰ ਗ੍ਰਿਫਤਾਰ ਕਰ ਲਿਆ ਗਿਆ।

-PTC News