ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

dubai
ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ,ਬਟਾਲਾ: ਪੰਜਾਬ ‘ਚ ਰੁਜ਼ਗਾਰ ਘੱਟ ਮਾਤਰਾ ‘ਚ ਹੋਣ ਕਾਰਨ ਅਕਸਰ ਹੀ ਪੰਜਾਬੀ ਨੌਜਵਾਨ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾ ਦਾ ਰਾਹ ਅਪਣਾਉਂਦੇ ਹਨ, ਪਰ ਕਈ ਵਾਰ ਉਥੇ ਜਾ ਕੇ ਮੁਸ਼ਕਲਾ ‘ਚ ਘਿਰ ਜਾਂਦੇ ਹਨ।

dubai
ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਹੋਰ ਪੜ੍ਹੋ:ਪੰਜਾਬੀ ਨੌਜਵਾਨ ਦਾ ਨਿਊਜ਼ੀਲੈਂਡ ‘ਚ ਹੋਇਆ ਕਤਲ !

ਜਿਸ ਕਾਰਨ ਉਹਨਾਂ ਦੀ ਮੌਤ ਹੋ ਜਾਂਦੀ ਹੈ।ਅਜਿਹਾ ਹੀ ਕੁਝ ਵਾਪਰਿਆ ਹੈ ਬਟਾਲਾ ਦੇ ਪਿੰਡ ਲੇਹਲ ਦੇ ਰਹਿਣ ਵਾਲੇ ਦਵਿੰਦਰ ਸਿੰਘ ਨਾਲ ਜੋ ਸੁਨਹਿਰੀ ਭਵਿੱਖ ਦੀ ਤਾਲਾਸ਼ ‘ਚ ਵਿਦੇਸ਼ ਦੀ ਧਰਤੀ ‘ਤੇ ਗਿਆ। ਪਰ ਪਿਆਸੇ ਕਮਾ ਵਤਨ ਨਾ ਪਰਤਿਆ।

dubai
ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਮਿਲੀ ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਪੌਣੇ ਕੁ ਤਿੰਨ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਪਾਲਣ-ਪੋਸ਼ਣ ਤੇ ਸੁਨਹਿਰੀ ਭਵਿੱਖ ਨੂੰ ਲੈ ਕੇ ਦੁਬਈ ਦੀ ਇਕ ਕੰਪਨੀ ਦੇ ‘ਚ ਕੰਮ ਕਰਨ ਲਈ ਗਿਆ ਸੀ, ਜਿਥੇ ਉਸ ਦੀ ਭੇਦਭਰੇ ਹਾਲਾਤ ‘ਚ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਪਰਿਵਾਰ ਆਏ ਪਿੰਡ ‘ਚ ਮਾਤਮ ਪਸਰ ਗਿਆ ਹੈ। ਦਵਿੰਦਰ ਦੇ ਮਾਤਾ ਪਿਤਾ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।

ਹੋਰ ਪੜ੍ਹੋ:ਚੰਡੀਗੜ੍ਹ ਦੇ ਕਾਂਗਰਸੀ ਕੌਂਸਲਰ ਦਵਿੰਦਰ ਸਿੰਘ ਬਬਲਾ ਨੂੰ ਸ਼ੈੱਡ ਅਲਾਟਮੈਂਟ ਘੋਟਾਲੇ ‘ਚ ਹੋਈ ਡੇਢ ਸਾਲ ਦੀ ਸਜ਼ਾ

dubai
ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕਾਗਜ਼ੀ ਕਾਰਵਾਈ ਚੱਲ ਰਹੀ ਹੈ ਤੇ ਇੱਕ-ਦੋ ਦਿਨਾਂ ‘ਚ ਮ੍ਰਿਤਕ ਨੌਜਵਾਨ ਦਵਿੰਦਰ ਸਿੰਘ ਦੀ ਦੇਹ ਦੁਬਈ ਤੋਂ ਹਵਾਈ ਜਹਾਜ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਜੱਦੀ ਪਿੰਡ ਲੇਹਲ ਵਿਖੇ ਲਿਆਂਦੀ ਜਾਵੇਗੀ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: