ਅਣਪਛਾਤਿਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸੜਕ ‘ਤੇ ਸੁੱਟੀ ਲਾਸ਼, ਜਾਣੋ ਮਾਮਲਾ

murder
ਅਣਪਛਾਤਿਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸੜਕ 'ਤੇ ਸੁੱਟੀ ਲਾਸ਼, ਜਾਣੋ ਮਾਮਲਾ

ਅਣਪਛਾਤਿਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸੜਕ ‘ਤੇ ਸੁੱਟੀ ਲਾਸ਼, ਜਾਣੋ ਮਾਮਲਾ,ਬਟਾਲਾ: ਬਟਾਲਾ ਦੇ ਪਿੰਡ ਸਤਕੋਹਾ ਵਿਖੇ ਅਣਪਛਾਤਿਆਂ ਵਲੋਂ ਇੱਕ ਵਿਅਕਤੀ ਦਾ ਭੇਦਭਰੀ ਹਾਲਤ ‘ਚ ਤੇਜ਼ਧਾਰ ਹਥਿਆਰ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ।

murder
ਅਣਪਛਾਤਿਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸੜਕ ‘ਤੇ ਸੁੱਟੀ ਲਾਸ਼, ਜਾਣੋ ਮਾਮਲਾ

ਇਸ ਮਾਮਲੇ ਸਬੰਧੀ ਜਦੋ ਸਥਾਨਕ ਪੁਲਿਸ ਨੂੰ ਪਤਾ ਚੱਲਿਆ ਤਾਂ ਉਹਨਾਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿੰਡ ਸਤਕੋਹਾਂ ਤੋਂ ਇਕ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ।

ਹੋਰ ਪੜ੍ਹੋ:ਜਨਮ ਦਿਨ ਵਿਸ਼ੇਸ਼:ਬਾਲੀਵੁੱਡ ਕਿੰਗ ਸ਼ਾਹਰੁਖ ਖਾਨ ਬਾਰੇ ਕੁੱਝ ਦਿਲਚਸਪ ਕਿੱਸੇ

ਉਨ੍ਹਾਂ ਨੇ ਤੁਰੰਤ ਪੁਲਸ ਪਾਰਟੀ ਸਮੇਤ ਘਟਨਾ ਦੇ ਸਥਾਨ ਤੇ ਪਹੁੰਚੇ । ਉਨ੍ਹਾਂ ਨੇ ਕਿਹਾ ਕਿ ਲਾਸ਼ ਦੇ ਗਲੇ ‘ਤੇ ਅਤੇ ਸਿਰ ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਮਿਲੇ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਕਤ ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਗਿਆ ਹੈ।

murder
ਅਣਪਛਾਤਿਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸੜਕ ‘ਤੇ ਸੁੱਟੀ ਲਾਸ਼, ਜਾਣੋ ਮਾਮਲਾ

ਪੁਲਿਸ ਦਾ ਕਹਿਣਾ ਹੈ ਕਿ ਪਾਰਿ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਜਲਦੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

-PTC News