
ਬਟਾਲਾ :ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ:ਬਟਾਲਾ : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਦੇ ਇਤਹਾਸ਼ਿਕ ਗੁਰਦੁਆਰਾ ਕੰਧ ਸਾਹਿਬ ਤੋਂ ਸੰਗਤਾਂ ਵੱਲੋਂ ਪੂਰੀ ਸਰਧਾ ਤੇ ਉਤਸਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਪਵਿੱਤਰ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਹੈ।
ਇਸ ਪਵਿੱਤਰ ਨਗਰ ਕੀਰਤਨ ਵਿੱਚ ਬਟਾਲਾ ਸ਼ਹਿਰ ਤੇ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਗੁਰੂ ਤੇ ਗੁਰਬਾਣੀ ਦੇ ਗੁਣਗਾਨ ਕਰਦਿਆਂ ਜਿੱਥੇ ਸ਼ਹਿਰ ਦੀ ਪਰਕਰਮਾ ਕੀਤੀ,
ਓਥੇ ਹੀ ਸੰਗਤਾਂ ਵੱਲੋਂ ਸ਼ਹਿਰ ਵਿੱਚ ਥਾਂ -ਥਾਂ ਤਰ੍ਹਾਂ -ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾ ਕੇ ਪੂਰੀ ਸ਼ਰਧਾ ਭਾਵਨਾ ਤੇ ਪੂਰੇ ਊਤਸ਼ਾਹ ਨਾਲ ਨਗਰ ਕੀਰਤਨ ਦਾ ਸਵਾਗਤ ਵੀ ਕੀਤਾ ਹੈ।
-PTCNews