ਹਰਸਿਮਰਤ ਕੌਰ ਬਾਦਲ ਦੀ ਮਿਹਨਤ ਲਿਆਈ ਰੰਗ, ਏਮਜ਼ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਹੋਈਆਂ ਸ਼ੁਰੂ

Bathinda AIIMS

ਹਰਸਿਮਰਤ ਕੌਰ ਬਾਦਲ ਦੀ ਮਿਹਨਤ ਲਿਆਈ ਰੰਗ, ਏਮਜ਼ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਹੋਈਆਂ ਸ਼ੁਰੂ,ਬਠਿੰਡਾ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਮਿਹਨਤ ਅੱਜ ਰੰਗ ਲਿਆਈ ਹੈ। ਉਹਨਾਂ ਦੀ ਬਦੌਲਤ ਬਠਿੰਡਾ ਵਾਸੀਆਂ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਸੌਗਾਤ ਮਿਲ ਗਈ ਹੈ। ਦਰਅਸਲ, ਅੱਜ ਤੋਂ ਬਠਿੰਡਾ ਏਮਜ਼ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਸ਼ੁਰੂ ਹੋ ਗਈਆਂ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ ਵਾਲੇ ਸਮੇਂ ‘ਚ ਵੱਡਾ ਫਾਇਦਾ ਹੋਵੇਗਾ।

Bathinda AIIMSਤੁਹਾਨੂੰ ਦੱਸ ਦੇਈਏ ਕਿ ਬਠਿੰਡਾ ਏਮਜ਼ ਦਾ ਰਸਮੀ ਉਦਘਾਟਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ।ਇਸ ਮੌਕੇ ਓ.ਪੀ ਸੋਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਮਨਤਾਰ ਸਿੰਘ ਬਰਾੜ, ਪਾਰਟੀ ਦੇ ਹੋਰ ਆਗੂ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ‘ਚ ਮੌਜੂਦ ਰਹੇ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਸ਼ਾਹਕੋਟ ਉਮੀਦਵਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ

Bathinda AIIMSਉਦਘਾਟਨ ਤੋਂ ਪਹਿਲਾਂ ਏਮਜ਼ ਹਸਪਤਾਲ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ‘ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕਰ ਗੁਰੂ ਚਰਨਾਂ ‘ਚ ਮੱਥਾ ਟੇਕਿਆ।

Bathinda AIIMSਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਇਸ ਹਸਪਤਾਲ ਬਣਨ ਤੋਂ ਪਹਿਲਾਂ ਕੈਂਸਰ ਨਾਲ ਪੀੜਤ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਉਹਨਾਂ ਨੂੰ ਇਲਾਜ਼ ਕਰਵਾਉਣ ਲਈ ਬੀਕਾਨੇਰ ਅਤੇ ਹੋਰ ਸੂਬਿਆਂ ‘ਚ ਜਾਣਾ ਪੈਂਦਾ ਸੀ। ਹਸਪਤਾਲ ਦੀਆਂ ਸੇਵਾਵਾਂ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋਵੇਗਾ।

-PTC News