Sat, Apr 27, 2024
Whatsapp

ਬਠਿੰਡਾ: ਉਦਘਾਟਨੀ ਸਮਾਗਮ 'ਚ ਸ਼ਿਰਕਤ ਕਰਨ ਲਈ ਸੁਖਬੀਰ ਸਿੰਘ ਬਾਦਲ ਪਹੁੰਚੇ ਏਮਜ਼ ਹਸਪਤਾਲ

Written by  Jashan A -- December 23rd 2019 12:59 PM -- Updated: December 23rd 2019 01:11 PM
ਬਠਿੰਡਾ: ਉਦਘਾਟਨੀ ਸਮਾਗਮ 'ਚ ਸ਼ਿਰਕਤ ਕਰਨ ਲਈ ਸੁਖਬੀਰ ਸਿੰਘ ਬਾਦਲ ਪਹੁੰਚੇ ਏਮਜ਼ ਹਸਪਤਾਲ

ਬਠਿੰਡਾ: ਉਦਘਾਟਨੀ ਸਮਾਗਮ 'ਚ ਸ਼ਿਰਕਤ ਕਰਨ ਲਈ ਸੁਖਬੀਰ ਸਿੰਘ ਬਾਦਲ ਪਹੁੰਚੇ ਏਮਜ਼ ਹਸਪਤਾਲ

ਬਠਿੰਡਾ: ਉਦਘਾਟਨੀ ਸਮਾਗਮ 'ਚ ਸ਼ਿਰਕਤ ਕਰਨ ਲਈ ਸੁਖਬੀਰ ਸਿੰਘ ਬਾਦਲ ਪਹੁੰਚੇ ਏਮਜ਼ ਹਸਪਤਾਲ,ਬਠਿੰਡਾ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣ ਜਾ ਰਿਹਾ ਹੈ। ਦਰਅਸਲ, ਅੱਜ ਬਠਿੰਡਾ ਏਮਜ਼ ਹਸਪਤਾਲ ਦੀ ਓ.ਪੀ.ਡੀ ਦਾ ਉਦਘਾਟਨ ਕੀਤਾ ਜਾ ਰਿਹਾ ਹੈ। Sukhbir Singh Badalਏਮਜ਼ ਦਾ ਉਦਘਾਟਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਹਰਸਿਮਰਤ ਕੌਰ ਬਾਦਲ ਕਰਨਗੇ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਹੋਰ ਪੜ੍ਹੋ: ਭਾਈ ਰਾਜੋਆਣਾ ਮਾਮਲਾ: ਅਮਿਤ ਸ਼ਾਹ ਦੇ ਬਿਆਨ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ Sukhbir Singh Badalਉਦਘਾਟਨ ਤੋਂ ਪਹਿਲਾਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ,ਜਿਸ 'ਚ ਸ਼ਿਰਕਤ ਕਰਨ ਲਈ ਵੱਖ-ਵੱਖ ਸਿਆਸੀ ਆਗੂ ਵੀ ਪਹੁੰਚ ਰਹੇ ਹਨ। ਜਿਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਏਮਜ਼ ਹਸਪਤਾਲ 'ਚ ਪਹੁੰਚੇ ਅਤੇ ਗੁਰੂ ਚਰਨਾਂ 'ਚ ਨਤਮਸਤਕ ਹੋਏ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਮਨਤਾਰ ਸਿੰਘ ਬਰਾੜ ਵੀ ਹਸਪਤਾਲ 'ਚ ਮੌਜੂਦ ਹਨ। Sukhbir Singh Badalਦੱਸਣਯੋਗ ਹੈ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਏਮਜ਼ ਹਸਪਤਾਲ ਦੀ ਨਰਮ ਸ਼ੁਰੂਆਤ ਕੀਤੀ ਜਾ ਰਹੀ ਹੈ ਤੇ ਜਦੋਂ ਹਸਪਤਾਲ ਦਾ ਕੰਮ 100% ਪੂਰਾ ਹੋ ਜਾਵੇਗਾ ਤਾਂ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। -PTC News


Top News view more...

Latest News view more...