Advertisment

ਬਠਿੰਡਾ ਤੇ ਧੂਰੀ ਵਿੱਚ ਪੱਤਰਕਾਰਾਂ ਨੇ ਭਗਵੰਤ ਮਾਨ ਖਿਲਾਫ ਕੀਤਾ ਪ੍ਰਦਰਸ਼ਨ , AAP ਲੀਡਰ ਦੇ ਫੂਕੇ ਪੁਤਲੇ

author-image
Shanker Badra
Updated On
New Update
ਬਠਿੰਡਾ ਤੇ ਧੂਰੀ ਵਿੱਚ ਪੱਤਰਕਾਰਾਂ ਨੇ ਭਗਵੰਤ ਮਾਨ ਖਿਲਾਫ ਕੀਤਾ ਪ੍ਰਦਰਸ਼ਨ , AAP ਲੀਡਰ ਦੇ ਫੂਕੇ ਪੁਤਲੇ
Advertisment
ਬਠਿੰਡਾ ਤੇ ਧੂਰੀ ਵਿੱਚ ਪੱਤਰਕਾਰਾਂ ਨੇ ਭਗਵੰਤ ਮਾਨ ਖਿਲਾਫ ਕੀਤਾ ਪ੍ਰਦਰਸ਼ਨ , AAP ਲੀਡਰ ਦੇ ਫੂਕੇ ਪੁਤਲੇ:ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚੰਡੀਗੜ੍ਹ ਵਿਖੇ ਮੰਗਲਵਾਰ ਨੂੰ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਪੱਤਰਕਾਰ ਨਾਲ ਕੀਤੀ ਬਦਸਲੂਕੀ ਦੇ ਤਹਿਤ ਪੰਜਾਬ ਭਰ ਦੇ ਪੱਤਰਕਾਰ ਭਾਈਚਾਰੇ ਵੱਲੋਂ ਰੋਸ ਦੇਖਣ ਨੂੰ ਮਿਲਿਆ ਹੈ। Bathinda and Dhuri Journalists Bhagwant Mann Against Protest ਬਠਿੰਡਾ ਤੇ ਧੂਰੀ ਵਿੱਚ ਪੱਤਰਕਾਰਾਂ ਨੇ ਭਗਵੰਤ ਮਾਨ ਖਿਲਾਫ ਕੀਤਾ ਪ੍ਰਦਰਸ਼ਨ , AAP ਲੀਡਰ ਦੇ ਫੂਕੇ ਪੁਤਲੇ ਇਸ ਮਗਰੋਂ ਅੱਜ ਪੰਜਾਬ ਵਿੱਚ ਕਈ ਥਾਈਂ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਹਨ। ਜਿਸ ਦੇ ਚਲਦਿਆਂ ਅੱਜ ਜ਼ਿਲ੍ਹਾ ਸੰਗਰੂਰ ਦੇ ਕਸਬਾ ਧੂਰੀ ਅਤੇ ਬਠਿੰਡਾ ਵਿਖੇ ਸਮੂਹ ਪੱਤਰਕਾਰਾਂ ਨੇ ਭਗਵੰਤ ਮਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਉਸਦਾ ਪੁਤਲਾ ਫੂਕਿਆ ਹੈ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ ਹਨ। ਉਨ੍ਹਾਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਭੇਜੀ ਹੈ। Bathinda and Dhuri Journalists Bhagwant Mann Against Protest ਬਠਿੰਡਾ ਤੇ ਧੂਰੀ ਵਿੱਚ ਪੱਤਰਕਾਰਾਂ ਨੇ ਭਗਵੰਤ ਮਾਨ ਖਿਲਾਫ ਕੀਤਾ ਪ੍ਰਦਰਸ਼ਨ , AAP ਲੀਡਰ ਦੇ ਫੂਕੇ ਪੁਤਲੇ ਇਸ ਦੌਰਾਨ ਪੱਤਰਕਾਰ ਭਾਈਚਾਰੇ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੰਗ ਕੀਤੀ ਕਿ ਜੋ ਤੁਹਾਡੇ ਸੰਸਦ ਵੱਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ ਗਈ ਹੈ , ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਪੰਜਾਬ ਭਰ ਦੇ ਪੱਤਰਕਾਰ ਭਾਈਚਾਰੇ ਕੋਲੋਂ ਤੁਰੰਤ ਮੁਆਫ਼ੀ ਮੰਗੇ। ਜੇਕਰ ਭਗਵੰਤ ਮਾਨ ਇੱਕ ਹਫਤੇ ਦੇ ਅੰਦਰ ਮੁਆਫੀ ਨਹੀਂ ਮੰਗਦੇ ਤਾਂ ਆਉਣ ਵਾਲੇ ਸਮੇਂ 'ਚ ਪੰਜਾਬ ਸਣੇ ਪੂਰੇ ਦੇਸ਼ 'ਚ 'ਆਪ ਦਾ ਬਾਈਕਾਟ ਕੀਤਾ ਜਾਵੇਗਾ। Bathinda and Dhuri Journalists Bhagwant Mann Against Protest ਬਠਿੰਡਾ ਤੇ ਧੂਰੀ ਵਿੱਚ ਪੱਤਰਕਾਰਾਂ ਨੇ ਭਗਵੰਤ ਮਾਨ ਖਿਲਾਫ ਕੀਤਾ ਪ੍ਰਦਰਸ਼ਨ , AAP ਲੀਡਰ ਦੇ ਫੂਕੇ ਪੁਤਲੇ ਦੱਸ ਦਈਏ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੀ ਇੱਕ ਮੀਟਿੰਗ ਚੱਲ ਰਹੀ ਸੀ। ਇਸ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਕੀਤੀ ਗਈ ਤਾਂ ਸਵਾਲ ਦਰ ਸਵਾਲ ਕਰਦੇ ਹੋਏ ਇੱਕ ਚੈਨਲ ਦੇ ਪੱਤਰਕਾਰ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਗਿਆ ਕਿ ਵਿਰੋਧੀ ਧਿਰ ਦੀ ਭੂਮਿਕਾ ਤਾਂ ਸ਼੍ਰੋਮਣੀ ਅਕਾਲੀ ਦਲ ਨਿਭਾ ਰਿਹਾ ਹੈ ਤੇ ਤੁਹਾਡੀ ਪਾਰਟੀ ਦਿਖਾਈ ਨਹੀਂ ਦੇ ਰਹੀ ,ਜਿਸ ਤੋਂ ਬਾਅਦ ਭਗਵੰਤ ਮਾਨ ਭੜਕ ਗਏ ਅਤੇ ਆਪਣੀ ਸੀਟ ਤੋਂ ਖੜ੍ਹਾ ਹੋ ਕੇ ਪੱਤਰਕਾਰ ਦੇ ਨਾਲ ਉਲਝਣ ਲੱਗੇ ਅਤੇ ਹੱਥੋਪਾਈ ਦੀ ਕੋਸ਼ਿਸ਼ ਕੀਤੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment