ਹੋਰ ਖਬਰਾਂ

ਬਠਿੰਡਾ ਵਿਚ ਮਕਾਨ ਦੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ , 4 ਵਿਅਕਤੀ ਜ਼ਖਮੀ

By Shanker Badra -- March 07, 2019 9:30 pm

ਬਠਿੰਡਾ ਵਿਚ ਮਕਾਨ ਦੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ , 4 ਵਿਅਕਤੀ ਜ਼ਖਮੀ:ਬਠਿੰਡਾ : ਬਠਿੰਡਾ ਦੇ ਬਲਰਾਜ ਨਗਰ ਵਿਖੇ ਮਕਾਨ ਦੇ ਕਬਜ਼ੇ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਵਾਰਦਾਤ ਦੌਰਾਨ ਚਾਰ ਵਿਅਕਤੀ ਜ਼ਖਮੀ ਹੋ ਗਏ ਹਨ।ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਜਿਸ ਮਕਾਨ ਦੇ ਕਬਜ਼ੇ ਨੂੰ ਲੈ ਕੇ ਇਹ ਝਗੜਾ ਹੋਇਆ ਹੈ।ਉਸ ਦਾ ਪਹਿਲਾਂ ਤੋਂ ਹੀ ਸਥਾਨਕ ਅਦਾਲਤ 'ਚ ਕੇਸ ਚੱਲ ਰਿਹਾ ਹੈ।

Bathinda Balraj Nagar House Bullet shot 4 people injured
ਬਠਿੰਡਾ ਵਿਚ ਮਕਾਨ ਦੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ , 4 ਵਿਅਕਤੀ ਜ਼ਖਮੀ

ਜਾਣਕਾਰੀ ਅਨੁਸਾਰ ਇੱਕ ਮਕਾਨ 'ਤੇ ਕਬਜ਼ਾ ਕਰਨ ਆਏ 20-25 ਵਿਅਕਤੀਆਂ ਨੇ ਪਹਿਲਾਂ ਤੋਂ ਹੀ ਮਕਾਨ 'ਚ ਰਹਿ ਰਹੇ ਇਕ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ।ਉਨ੍ਹਾਂ ਦੀ ਗੱਡੀ ਦੀ ਵੀ ਭੰਨਤੋੜ ਕੀਤੀ ਹੈ।ਇਸ ਦੌਰਾਨ ਉਨ੍ਹਾਂ ਨੇ ਬੰਦੂਕ ਤੇ ਪਿਸਤੌਲ ਨਾਲ ਕਈ ਹਵਾਈ ਫਾਇਰ ਵੀ ਕੀਤੇ ਤੇ ਤੇਜ਼ਧਾਰ ਹਥਿਆਰਾਂ ਨਾਲ ਚਾਰ ਵਿਅਕਤੀਆਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ, ਜਿਨ੍ਹਾਂ ਨੂੰ ਜ਼ਖਮੀ ਹਾਲਤ 'ਚ ਸਥਾਨਕ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

Bathinda Balraj Nagar House Bullet shot 4 people injured
ਬਠਿੰਡਾ ਵਿਚ ਮਕਾਨ ਦੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ , 4 ਵਿਅਕਤੀ ਜ਼ਖਮੀ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਹਮਲਾਵਰਾਂ 'ਤੇ ਵੱਖ-ਵੱਖ ਧਾਰਾਵਾਂ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews

  • Share