ਮੁੱਖ ਖਬਰਾਂ

ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ , ਜਾਨੀ ਨੁਕਸਾਨ ਤੋਂ ਬਚਾਅ

By Shanker Badra -- August 31, 2021 2:14 pm

ਬਠਿੰਡਾ : ਬਠਿੰਡਾ ਦੇ ਪਿੰਡ ਜੇਠੂਕੇ ਕੋਲ ਉਹ ਕਹਾਵਤ ਬਿਲਕੁਲ ਸੱਚ ਸਾਬਤ ਹੋਈ ਕਿ 'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ' । ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਇਕ ਚੱਲਦੀ ਕਾਰ 'ਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ , ਜਾਨੀ ਨੁਕਸਾਨ ਤੋਂ ਬਚਾਅ

ਦਰਅਸਲ 'ਚ ਬਠਿੰਡਾ -ਚੰਡੀਗੜ੍ਹ ਹਾਈਵੇ 'ਤੇ ਪਿੰਡ ਜੇਠੂਕੇ ਦੇ ਕੋਲ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਹਾਦਸੇ ਦੌਰਾਨ ਕਾਰ ਸੜ ਕੇ ਸੁਆਹ ਹੋ ਗਈ ਗਈ ਪਰ ਕਾਰ ਸਵਾਰ ਵਾਲ -ਵਾਲ ਬਚ ਗਏ ਹਨ। ਜੇ ਮੌਕੇ 'ਤੇ ਨਾ ਪਤਾ ਲੱਗਦਾ ਤਾਂ ਕਾਰ ਸਵਾਰ ਵੀ ਵੱਡੇ ਹਾਦਸੇ ਦਾ ਸ਼ਿਕਾਰ ਹੋ ਸਕਦੇ ਸਨ।

ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ , ਜਾਨੀ ਨੁਕਸਾਨ ਤੋਂ ਬਚਾਅ

ਇਸ ਮੌਕੇ 'ਤੇ ਕੋਲੋ ਲੰਘ ਰਹੇ ਤਹਿਸੀਲਦਾਰ ਬਾਦਲਦੀਨ ਨੇ ਅੱਗ ਲੱਗਣ ਦੀ ਘਟਨਾ ਸਬੰਧੀ ਸੂਚਨਾ ਰਾਮਪੁਰਾ ਤੇ ਬਰਨਾਲਾ ਵਿਖੇ ਫਾਇਰ ਬ੍ਰਿਗੇਡ ਨੂੰ ਦਿੱਤੀ,ਜਿਨ੍ਹਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਤਪਾ ਅਤੇ ਰਾਮਪੁਰਾ ਤੋਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ ਸਨ।

ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ , ਜਾਨੀ ਨੁਕਸਾਨ ਤੋਂ ਬਚਾਅ

ਇਸ ਦੌਰਾਨ ਕਾਰ ਚਾਲਕ ਨੇ ਦੱਸਿਆ ਕਿ ਉਹ ਬਰਨਾਲਾ ਤੋਂ ਬਠਿੰਡਾ ਆ ਰਹੇ ਸਨ ਤਾਂ ਅਚਾਨਕ ਰਸਤੇ ਵਿੱਚ ਮੋਟਰਸਾਈਕਲ ਸਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ ਹੈ ਉਹ ਤੁਰੰਤ ਕਾਰ ਵਿਚੋਂ ਬਾਹਰ ਨਿਕਲ ਆਏ ਤੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
-PTCNews

  • Share