Wed, Apr 24, 2024
Whatsapp

ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਕੇਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

Written by  Pardeep Singh -- October 03rd 2022 02:41 PM
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਕੇਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਕੇਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

ਬਠਿੰਡਾ: ਅੱਜ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਦੀ ਘਟਨਾ ਨੂੰ ਲੈ ਕੇ  ਸ਼ਰਧਾਂਜਲੀ ਦਿੱਤੀ ਗਈ। ਬਠਿੰਡਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਬਠਿੰਡਾ ਵਿਖੇ ਡੀਸੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਲਖੀਮਪੁਰ ਵਿਚ ਕਿਸਾਨਾਂ ਦੇ ਕਾਤਲ ਆਸ਼ੀਸ਼ ਮਿਸ਼ਰਾ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਮੁਲਜ਼ਮ ਦੇ ਪਿਤਾ ਅਜੈ ਮਿਸ਼ਰਾ ਟੈਨੀ ਨੂੰ ਕੇਂਦਰ ਸਰਕਾਰ ਮੰਤਰੀ ਮੰਡਲ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਦਰਜ ਕੀਤੇ ਗਏ ਪਰਚੇ ਰੱਦ ਕੀਤੇ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਜਾਨਾਂ ਗੁਵਾਉਣ ਵਾਲੇ ਕਿਸਾਨਾਂ ਨੂੰ 45 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਨਜਾਇਜ਼ ਪਰਚੇ ਕੀਤੇ ਗਏ ਹਨ ਉਨ੍ਹਾਂ ਪਰਚਿਆਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕੋਈ ਮਸ਼ੀਨਰੀ ਦੇਣੀ ਚਾਹੀਦੀ ਹੈ ਜਿਸ ਨਾਲ ਉਹ ਪਰਾਲੀ ਨੂੰ ਖਤਮ ਕਰ ਸਕਣ। ਰਿਪੋਰਟ- ਮੁਨੀਸ਼ ਗਰਗ ਇਹ ਵੀ ਪੜ੍ਹੋ:ਆਂਗਣਵਾੜੀ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ -PTC News


Top News view more...

Latest News view more...