ਰਾਮ ਰਹੀਮ ਦੀ ਰਿਹਾਈ ਲਈ ਗੁਰਦੁਆਰਾ ਸਾਹਿਬ 'ਚ ਅਰਦਾਸ ਕਰਨ ਵਾਲਾ ਗ੍ਰੰਥੀ ਸਿੰਘ ਗ੍ਰਿਫ਼ਤਾਰ
ਬਠਿੰਡਾ : ਬਠਿੰਡਾ ਦੇ ਪਿੰਡ ਬੀੜ ਤਲਾਬ ਦੇ ਇਕ ਗੁਰਦੁਆਰਾ ਸਾਹਿਬ 'ਚ ਪਿਛਲੇ ਦਿਨੀਂ ਇਕ ਗ੍ਰੰਥੀ ਸਿੰਘ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ਕੀਤੀ ਗਈ ਸੀ। ਜਿਸ ਨੂੰ ਲੈ ਕੇ 'ਤੇ ਹੰਗਾਮਾ ਹੋ ਗਿਆ, ਜਿਸ ਤੋਂ ਬਾਅਦ ਗ੍ਰੰਥੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। [caption id="attachment_499109" align="aligncenter" width="300"] ਰਾਮ ਰਹੀਮ ਦੀ ਰਿਹਾਈ ਲਈ ਗੁਰਦੁਆਰਾ ਸਾਹਿਬ 'ਚ ਅਰਦਾਸ ਕਰਨ ਵਾਲਾ ਗ੍ਰੰਥੀ ਸਿੰਘ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ? ਦਰਅਸਲ 'ਚ ਗ੍ਰੰਥੀ ਸਿੰਘ ਗੁਰਮੇਲ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਬੀੜ ਤਲਾਬ ਵੱਲੋਂ ਡੇਰਾ ਸਿਰਸਾ ਦੇ ਮੁਖੀ ਦੀ ਜੇਲ੍ਹ 'ਚੋਂ ਰਿਹਾਈ, ਦਲਿਤਾਂ ਦਾ ਮੁੱਖ ਮੰਤਰੀ ਬਣਾਉਣ ਤੇ ਦਲਿਤਾਂ 'ਤੇ ਹੁੰਦੇ 'ਅੱਤਿਆਚਾਰ', ਪ੍ਰਧਾਨ ਮੰਤਰੀ ਦਾ ਦਲਿਤ ਮੁੱਖ ਮੰਤਰੀ ਬਣਾਉਣ ਦਾ 'ਸੁਪਨਾ' ਪੂਰਾ ਕਰਨ ਬਾਰੇ ਅਰਦਾਸ ਕੀਤੀ ਗਈ ਸੀ। [caption id="attachment_499108" align="aligncenter" width="299"] ਰਾਮ ਰਹੀਮ ਦੀ ਰਿਹਾਈ ਲਈ ਗੁਰਦੁਆਰਾ ਸਾਹਿਬ 'ਚ ਅਰਦਾਸ ਕਰਨ ਵਾਲਾ ਗ੍ਰੰਥੀ ਸਿੰਘ ਗ੍ਰਿਫ਼ਤਾਰ[/caption] ਅਰਦਾਸ ਤੋਂ ਬਾਅਦ ਐਸਐਸਪੀ ਬਠਿੰਡਾ ਦੇ ਹੁਕਮਾਂ ਤਹਿਤ ਥਾਣਾ ਸਦਰ ਬਠਿੰਡਾ ਵਿੱਚ ਅਰਦਾਸ ਕਰਨ ਵਾਲੇ ਪਾਠੀ ਗੁਰਮੇਲ ਸਿੰਘ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਤਹਿਤ ਆਈਪੀਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। [caption id="attachment_499107" align="aligncenter" width="300"] ਰਾਮ ਰਹੀਮ ਦੀ ਰਿਹਾਈ ਲਈ ਗੁਰਦੁਆਰਾ ਸਾਹਿਬ 'ਚ ਅਰਦਾਸ ਕਰਨ ਵਾਲਾ ਗ੍ਰੰਥੀ ਸਿੰਘ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਫਲਾਇੰਗ ਸਿੱਖ ਦੇ ਨਾਂ ਨਾਲ ਮਸ਼ਹੂਰ ਦੌੜਾਕ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ ਇਸ ਅਰਦਾਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਅਰਦਾਸ ਦਾ ਵੀਡੀਓ ਵਾਇਰਲ ਹੋਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ।ਇਸ ਵੀਡੀਓ ਵਿੱਚ ਨਿਹੰਗ ਬਾਣੇ 'ਚ ਸਜਿਆ ਇਕ ਵਿਅਕਤੀ ਗੁਰੂ ਘਰ ਵਿਚ ਅਰਦਾਸ ਕਰ ਰਿਹਾ ਹੈ। ਉਹ ਕਹਿ ਰਿਹਾ ਹੈ ਕਿ 'ਸੱਚੇ ਪਾਤਸ਼ਾਹ! ਸਾਡੇ ਨਾਲ ਇੱਕ ਭੇਦ-ਭਾਵ ਹੋ ਰਿਹੈ ਮਹਾਰਾਜ। -PTCNews