ਮੁਨੀਸ਼ ਗਰਗ (ਬਠਿੰਡਾ, 11 ਜੁਲਾਈ): ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿਖੇ ਵੱਖ-ਵੱਖ ਵਰਗ ਦੇ ਲੋਕਾਂ ਨਾਲ ਸਾਂਝੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਨਾਲ ਮੀਟਿੰਗ ਕੀਤੀਅਤੇ ਉਨਾਂ ਦੀਆਂ ਮੁਸਕਿਲਾਂ ਸੁਣੀਆਂ ਹਨ, ਜਿਸ ਵਿੱਚ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਕ ਨਜ਼ਰ ਆਏ। ਕਿਉਂਕਿ ਨਾ ਉਹ ਘਰ ਵਿੱਚ ਸੁਰੱਖਿਅਤ ਹਨ ਅਤੇ ਨਾ ਹੀ ਆਪਣੇ ਵਪਾਰ ਵਿੱਚ, ਵਪਾਰੀ ਲੁਟਾਂ ਖੋਹਾਂ ਤੋਂ ਪਰੇਸ਼ਾਨ ਹਨ ਅਤੇ ਮੁਲਾਜ਼ਮ ਉਨ੍ਹਾਂ ਨੂੰ ਪੱਕੇ ਨਾ ਕਰਨ ਕਰਕੇ ਚਿੰਤਾ ਵਿਚ ਨਜ਼ਰ ਆ ਰਹੇ ਹਨ। ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਐਮਐਲਏ ਕਹਿੰਦੇ ਹਨ ਕਿ ਸਾਡੇ ਹੱਥ ਵਿੱਚ ਕੁਝ ਨਹੀਂ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਹਰ ਪਾਸਿਓਂ ਲਾਵਾਰਿਸ ਹੋਇਆ ਪਿਆ ਹੈ। ਪੰਜਾਬ ਦੀਆਂ ਔਰਤਾਂ ਆਮ ਆਦਮੀ ਪਾਰਟੀ ਦੇ ਹਜ਼ਾਰ ਰੁਪਏ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਹੜ੍ਹਾਂ ਦੀ ਸਮੱਸਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕਰਦੇ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਇਸ ਮੁਸ਼ਕਿਲ ਦੀ ਘੜੀ ਵਿੱਚ ਪਰਮਾਤਮਾ ਅੱਗੇ ਅਰਦਾਸ ਕਰਨ ਕਿ ਪਰਮਾਤਮਾ ਪੰਜਾਬ ਤੇ ਮੇਹਰ ਭਰਿਆ ਹੱਥ ਰੱਖੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਹੜ੍ਹ ਪੀੜਤ ਲੋਕਾਂ ਵਿਚ ਜਾ ਕੇ ਲੰਗਰ ਅਤੇ ਜ਼ਰੂਰੀ ਵਸਤੂ ਦਾ ਪ੍ਰਬੰਧ ਕਰ ਰਹੇ ਹਨ, ਜਿੱਥੇ ਵੀ ਜ਼ਰੂਰਤ ਪਵੇਗੀ, ਅਕਾਲੀ ਦਲ ਦੇ ਵਰਕਰ ਪਹੁੰਚ ਕੇ ਪੀੜਤਾਂ ਦੀ ਮਦਦ ਕਰਨਗੇ। ਇਹ ਵੀ ਪੜ੍ਹੋ: Verka Milk Plant: ਹੁਣ ਹੜ੍ਹ ਪੀੜਤਾਂ ਲਈ ਭੋਜਨ ਤਿਆਰ ਕਰੇਗਾ ਵੇਰਕਾ ਮਿਲਕ ਪਲਾਂਟ, ਇੱਥੇ ਪੜ੍ਹੋ ਪੂਰੀ ਜਾਣਕਾਰੀ