ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 3 ਨਕਸਲੀਆਂ ਨੂੰ ਕੀਤਾ ਗ੍ਰਿਫਤਾਰ

By Jashan A - September 29, 2019 11:09 am

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 3 ਨਕਸਲੀਆਂ ਨੂੰ ਕੀਤਾ ਗ੍ਰਿਫਤਾਰ,ਬਠਿੰਡਾ: ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ 'ਚ 3 ਨਕਸਲੀਆਂ ਨੂੰ ਗ੍ਰਿਫਤਾਰ ਕੀਤਾ।

ਜਿਨ੍ਹਾਂ ਵਿਚੋਂ 1 ਪੱਛਮੀ ਬੰਗਾਲ, 1 ਕੋਲਕਾਤਾ ਅਤੇ 1 ਬਠਿੰਡਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਤਿੰਨੇ ਨਕਸਲੀ ਦੇਸ਼ ਵਿਰੋਧੀ ਸਰਗਰਮੀਆਂ ਦੀ ਫਿਰਾਕ 'ਚ ਸਨ।

ਹੋਰ ਪੜ੍ਹੋ: ਛੱਤੀਸਗੜ ਦੇ ਬੀਜਾਪੁਰ 'ਚ ਹੋਇਆ ਨਕਸਲੀ ਹਮਲਾ, 4 ਜਵਾਨ ਸ਼ਹੀਦ

ਉਧਰ ਪੁਲਿਸ ਵੱਲੋਂ ਫੜ੍ਹੇ ਗਏ ਨਕਸਲੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

-PTC News

adv-img
adv-img