Advertisment

ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ

author-image
Jashan A
Updated On
New Update
ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ
Advertisment
ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਰੋਡ, ਬਠਿੰਡਾ ਵਿਖੇ ਇੰਡਸਟਰੀਅਲ ਗਰੋਥ ਸੈਂਟਰ ਵਿੱਚ ਮਾਚਿਸ ਬਣਾਉਣ ਵਾਲੀ ਫੈਕਟਰੀ ’ਚ ਹੋਏ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। bathinda factory blast ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ ਮੁੱਖ ਮੰਤਰੀ ਨੇ ਮਿ੍ਰਤਕ ਹਰੀਸ਼ ਕੁਮਾਰ ਜੋ ਕਬਾੜ ਡੀਲਰ ਸੀ, ਦੇ ਪਰਿਵਾਰ ਲਈ ਤਿੰਨ ਲੱਖ ਰੁਪਏ ਅਤੇ ਜ਼ਖਮੀ ਲਈ 50,000 ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਰਾਜ ਕੁਮਾਰ ਨੂੰ ਬਿਹਤਰੀਨ ਇਲਾਜ ਮੁਫਤ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਹੋਰ ਪੜ੍ਹੋ:ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅੱਜ ਰੱਖਣਗੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਆਪਣੀ ਹਦਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਝਾਅ ਦੇਣ ਵਾਸਤੇ ਆਖਿਆ। bathinda factory blast ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਫੌਰੀ ਕਾਰਵਾਈ ਕਰਦਿਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਐਡੀਸ਼ਨਲ ਡਿਪਟੀ ਮੈਜਿਸਟ੍ਰੇਟ ਨੂੰ ਜਾਂਚ ਦਾ ਜ਼ਿੰਮਾ ਸੌਂਪਿਆ ਹੈ।ਮੁੱਖ ਮੰਤਰੀ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। -PTC News-
punjabi-news latest-punjabi-news news-in-punjabi cpatain-amrinder-singh-news bathinda-factory-news cpatain-amrinder-singh
Advertisment

Stay updated with the latest news headlines.

Follow us:
Advertisment