ਨਸ਼ਾ ਸਪਲਾਈ ਕਰਨ ਆਏ ਤਸਕਰ ਦਾ ਪਿੰਡ ਵਾਲਿਆਂ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ)
ਨਸ਼ਾ ਸਪਲਾਈ ਕਰਨ ਆਏ ਤਸਕਰ ਦਾ ਪਿੰਡ ਵਾਲਿਆਂ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ),ਬਠਿੰਡਾ: ਪੰਜਾਬ 'ਚ ਨਸ਼ਿਆਂ ਦਾ ਛੇਵਾਂ ਦਰਿਆ ਲਗਾਤਾਰ ਵਗ ਰਿਹਾ ਹੈ। ਜਿਸ 'ਚ ਆਏ ਦਿਨ ਪੰਜਾਬ ਦੀ ਜਵਾਨੀ ਰੁੜ੍ਹ ਰਹੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ। ਜਿਸ ਨੂੰ ਨਕੇਲ ਪਾਉਣ ਲਈ ਸਥਾਨਕ ਪ੍ਰਸ਼ਾਸਨ ਇਸ ਹੱਲ ਨਹੀਂ ਕੱਢ ਸਕੀ, ਪਰ ਇਸ ਵਧ ਰਹੇ ਨਸ਼ੇ ਨੂੰ ਰੋਕਣ ਲਈ ਪਿੰਡ ਵਾਸੀ ਖੁਦ ਅੱਗੇ ਆ ਰਹੇ ਹਨ। ਹੋਰ ਪੜ੍ਹੋ:ਪੰਜਾਬ 'ਚ ਹੜ੍ਹ ਨੇ ਸਤਾਏ ਲੋਕ, ਘਰ-ਬਾਰ ਛੱਡਣ ਲਈ ਹੋਏ ਮਜਬੂਰ (ਤਸਵੀਰਾਂ) ਅਜਿਹਾ ਹੀ ਇੱਕ ਮਾਮਲਾ ਬਠਿੰਡਾ ਦੇ ਪਿੰਡ ਕੋਟ ਫੱਤਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ਾ ਵੇਚਣ ਆਏ ਇੱਕ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਧੂਹ-ਧੂਹ ਕੁੱਟਿਆ। ਜਾਣਕਾਰੀ ਮੁਤਾਬਕ ਨਸ਼ਾ ਤਸਕਰ ਵੀਰ ਕਨਵਰ ਨਾਮਕ ਨੌਜਵਾਨ 'ਤੇ ਪਹਿਲਾਂ ਵੀ ਸ਼ਰਾਬ ਤਸਕਰੀ ਦਾ ਮਾਮਲਾ ਦਰਜ ਹੈ। ਫਿਲਹਾਲ ਪਿੰਡ ਵਾਸੀਆਂ ਨੇ ਨਸ਼ਾ ਤਸਕਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਤੇ ਪੁਲਿਸ ਨੇ ਗ੍ਰਿਫਤਾਰ ਕਰਕੇ ਐੱਨ. ਡੀ. ਪੀ. ਸੀ. ਐੱਕਟ ਦੀ ਧਾਰਾ 110 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। -PTC News