ਨਸ਼ੇ ਦੀ ਦਲਦਲ ‘ਚ ਫਸੀ ਪੰਜਾਬ ਦੀ ਜਵਾਨੀ, ਇਕ ਹੋਰ ਨੌਜਵਾਨ ਦੀ ਮੌਤ

ਨਸ਼ੇ ਦੀ ਦਲਦਲ ‘ਚ ਫਸੀ ਪੰਜਾਬ ਦੀ ਜਵਾਨੀ, ਇਕ ਹੋਰ ਨੌਜਵਾਨ ਦੀ ਮੌਤ,ਬਠਿੰਡਾ: ਪੰਜਾਬ ‘ਚ ਨਸ਼ੇ ਦਾ ਕਹਿਰ ਲਗਾਤਾਰ ਪੰਜਾਬ ਦੀ ਜਵਾਨੀ ਨੂੰ ਨਿਗਲਦਾ ਜਾ ਰਿਹਾ ਹੈ, ਨਸ਼ੇ ਕਾਰਨ ਪੰਜਾਬ ਦੀ ਨੌਜਵਾਨ ਪੀੜੀ ਆਏ ਦਿਨ ਮਰਦੀ ਜਾ ਰਹੀ ਹੈ। ਕੁਝ ਅਜਿਹੀ ਹੀ ਬਠਿੰਡਾ ‘ਚ ਦੇਖਣ ਨੂੰ ਮਿਲਿਆ, ਜਿਥੇ ਰੇਲਵੇ ਸਟੇਸ਼ਨ ਨੇੜਿਓਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ।

ਮ੍ਰਿਤਕ ਦੀ ਜੇਬ ਵਿਚੋਂ ਟੀਕਾ ਤੇ ਨਸ਼ੀਲੀ ਗੋਲੀਆਂ ਮਿਲਣ ਤੋਂ ਬਾਅਦ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਜ਼ਿਆਦਾ ਓਵਰਡੋਜ਼ ਲੈਣ ਕਾਰਨ ਹੋਈ ਹੈ। ਮ੍ਰਿਤਕ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ:ਪੰਜਾਬ ਦੇ ਮੁੰਡੇ 11ਵੀਂ ਵਾਰ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣੇ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਜੀ.ਆਰ.ਪੀ.ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਗਿਆ ਹੈ, ਜਿੱਥੇ 174 ਦੀ ਕਾਰਵਾਈ ਤਹਿਤ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

-PTC News