ਬਠਿੰਡਾ ਚੋਣ ਰੈਲੀ: PM ਮੋਦੀ ਨੇ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

bti
ਬਠਿੰਡਾ ਚੋਣ ਰੈਲੀ: PM ਮੋਦੀ ਨੇ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਬਠਿੰਡਾ ਚੋਣ ਰੈਲੀ: PM ਮੋਦੀ ਨੇ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ,ਬਠਿੰਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਵੱਖ-ਵੱਖ ਪਾਰਟੀਆਂ ਦੇ ਦਿੱਗਜ ਨੇਤਾ ਆਪਣੇ ਉਮੀਦਵਾਰਾਂ ਦੇ ਹੱਕ ‘ਚ ਨਿੱਤਰ ਰਹੇ ਹਨ। ਜਿਸ ਦੌਰਾਨ ਅੱਜ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਪਹੁੰਚੇ।

pm
ਬਠਿੰਡਾ ਚੋਣ ਰੈਲੀ: PM ਮੋਦੀ ਨੇ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਇਥੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਅਕਾਲੀ-ਭਾਜਪਾ ਲੀਡਰਸ਼ਿਪ ਮੌਜੂਦ ਰਹੇ।ਨਰਿੰਦਰ ਮੋਦੀ ਨੇ ਇਥੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਦੇ ਹੱਕ ਲੋਕਾਂ ਨੂੰ ਵੋਟਾਂ ਦੀ ਅਪੀਲ ਕੀਤੀ।

ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਦਲ ਸਾਹਿਬ ਨੇ ਪੰਜਾਬ ਦੇ ਲੋਕਾਂ ਲਈ ਲੜਾਈ ਲੜ੍ਹੀ ਹੈ ਤੇ ਹੁਣ ਵੀ ਵਡੇਰੀ ਉਮਰ ‘ਚ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਲੜ੍ਹ ਰਹੇ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾਕਿ ਉਹਨਾਂ ਨੂੰ ਪੰਜਾਬ ‘ਚ ਆ ਕੇ ਹਮੇਸ਼ਾ ਚੰਗਾ ਅਹਿਸਾਸ ਹੁੰਦਾ ਹੈ।

ਹੋਰ ਪੜ੍ਹੋ:ਪੰਚਾਇਤੀ ਚੋਣਾਂ : ਸੁਖਬੀਰ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿੱਚ ਪਾਈ ਵੋਟ

ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਸਰਕਾਰ ਬਣਾਉਣ ਲਈ ਕਾਂਗਰਸ ਗਠਜੋੜ ਦਾ ਸਹਾਰਾ ਲੈ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਵਜ੍ਹਾ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ‘ਚ ਗਿਆ, ਜੇਕਰ ਕਾਂਗਰਸ ਸਰਕਾਰ ਚਾਹੁੰਦੀ ਤਾਂ ਸ੍ਰੀ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਆਉਂਦਾ ਹੈ।

ਉਹਨਾਂ ਇਹ ਵੀ ਕਿਹਾ ਕਿ ਅੱਜ ਪੰਜਾਬ ‘ਚ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੈ ਅਤੇ ਕੈਪਟਨ ਨੇ ਜੋ ਵਾਅਦੇ ਪਨਾਜਬ ਦੇ ਲੋਕਾਂ ਨਾਲ ਕੀਤੇ ਸਨ ਉਹਨਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਤਾਂ ਹੀ ਅੱਜ ਪੰਜਾਬ ਦਾ ਅੰਨਦਾਤਾ ਖੁਦਕੁਸ਼ੀਆਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਕਾਂਗਰਸ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਕਦੋਂ ਤੱਕ ਸਾਡੇ ਜ਼ਖਮਾਂ ‘ਤੇ ਲੂਣ ਛਿੜਕਦੇ ਰਹਿਣਗੇ।

bti
ਬਠਿੰਡਾ ਚੋਣ ਰੈਲੀ: PM ਮੋਦੀ ਨੇ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

’84 ਸਿੱਖ ਕਤਲੇਆਮ ਮਾਮਲੇ ‘ਤੇ ਬੋਲਦਿਆਂ ਉਹਨਾਂ ਕਿਹਾ ਕਿ ਕਾਂਗਰਸ ਨੇ ਕਤਲੇਆਮ ਦੇ ਦੋਸ਼ੀਆਂ ਨੂੰ ਇਨਾਮ ਵਜੋਂ ਅਹੁਦੇ ਦਿੱਤੇ। ਮੋਦੀ ਨੇ ਕਿਹਾ ਕਿ ਅਕਾਲੀ-ਦਲ ਅਤੇ ਭਾਜਪਾ ਦੇ ਯਤਨਾਂ ਕਰਕੇ ਹੀ ’84 ਪੀੜਤਾਂ ਨੂੰ 34 ਸਾਲ ਬਾਅਦ ਇਨਸਾਫ ਮਿਲਿਆ ਹੈ। ਉਹਨਾਂ ਕਿਹਾ ਕਿ ਕਤਲੇਆਮ ਦੇ ਕੁਝ ਦੋਸ਼ੀਆਂ ਨੂੰ ਸਜ਼ਾ ਮਿਲੀ ਅਤੇ ਬਾਕੀ ਦੋਸ਼ੀ ਵੀ ਜ਼ਲਦੀ ਸਲਾਖਾਂ ਪਿੱਛੇ ਹੋਣਗੇ।

-PTC News