ਹੋਰ ਖਬਰਾਂ

ਬਠਿੰਡਾ: ਧਾਰਾ 370 ਹਟਾਉਣ ਦੇ ਫੈਸਲੇ ਮਗਰੋਂ ਪੁਲਿਸ ਵਲੋਂ ਸ਼ਹਿਰ 'ਚ ਹਾਈ ਅਲਰਟ

By Jashan A -- August 08, 2019 4:17 pm

ਬਠਿੰਡਾ: ਧਾਰਾ 370 ਹਟਾਉਣ ਦੇ ਫੈਸਲੇ ਮਗਰੋਂ ਪੁਲਿਸ ਵਲੋਂ ਸ਼ਹਿਰ 'ਚ ਹਾਈ ਅਲਰਟ,ਬਠਿੰਡਾ: ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ 'ਚ ਧਾਰਾ 370 ਖ਼ਤਮ ਕਰ ਦਿੱਤੀ ਹੈ। ਜਿਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ 'ਤੇ ਤਰੇੜ ਆ ਗਈ ਹੈ। ਉਧਰ ਧਾਰਾ 370 ਖਤਮ ਕਰਨ ਤੋਂ ਬਾਅਦ ਪੰਜਾਬ ਵਿਚ ਅਮਨ-ਸ਼ਾਂਤੀ ਨੂੰ ਬਣਾਈ ਰੱਖਣ ਲਈ ਬਠਿੰਡਾ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰਕੇ ਸ਼ਹਿਰ ਵਿਚ ਵੱਖ-ਵੱਖ ਥਾਂਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ।

ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਦੀ ਰੋਕ ਕੇ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।ਇਸ ਦੌਰਾਨ ਮੌਕੇ 'ਤੇ ਮੌਜੂਦ ਬਠਿੰਡਾ ਦੇ ਐਸ.ਪੀ. ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਹੋਰ ਪੜ੍ਹੋ:ਤਾਮਿਲਨਾਡੂ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਇਸ ਤਰਾਂ ਲੋਕ ਉਤਰੇ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਇੱਥੇ ਦੱਸ ਦੇਈਏ ਕਿ ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾ ਦਿੱਤੀ ਗਈ ਹੈ ਅਤੇ ਜੰਮੂ-ਕਸ਼ਮੀਰ ਮੁੜਗਠਨ ਬਿੱਲ ਪਾਸ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਦੋ ਹਿੱਸੇ- ਜੰਮੂ-ਕਸ਼ਮੀਰ ਅਤੇ ਲੱਦਾਖ ਕਰ ਦਿੱਤੇ ਗਏ ਹਨ।

-PTC News

  • Share