Sat, Apr 27, 2024
Whatsapp

ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਹੋਈ ਮੌਤ

Written by  Jashan A -- September 13th 2019 08:04 PM
ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਹੋਈ ਮੌਤ

ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਹੋਈ ਮੌਤ

ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਹੋਈ ਮੌਤ,ਬਠਿੰਡਾ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦਾ ਵੱਡਾ ਕਾਰਨ ਹੈ ਤੇਜ਼ ਰਫ਼ਤਾਰ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਸੜਕੀ ਹਾਦਸਾ ਬਠਿੰਡਾ-ਡੱਬਵਾਲੀ ਰੋਡ 'ਤੇ ਵਾਪਰਿਆ ਹੈ। ਜਿਥੇ ਅਣਪਛਾਤੇ ਵਾਹਨ ਦੀ ਫੇਟ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਹੋਰ ਪੜ੍ਹੋ: ਨੌਜਵਾਨਾਂ ਲਈ ਖ਼ੁਸ਼ਖਬਰੀ,ਸੀਬੀਆਈ ਇੰਸਪੈਕਟਰਾਂ ਦੀਆਂ ਨਿਕਲੀਆਂ ਨੌਕਰੀਆਂ Road Accidentਮ੍ਰਿਤਕਾਂ ਦੀ ਪਛਾਣ ਕਿਸ਼ਨ ਸੁਨਿਆਰਾ ਪੁੱਤਰ ਮਨੂ ਤੇ ਵਿਸ਼ਨੂੰ ਵਾਸੀ ਬਠਿੰਡਾ ਵਜੋਂ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। -PTC News


Top News view more...

Latest News view more...