Advertisment

ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

author-image
Jashan A
Updated On
New Update
ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Advertisment
ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ,ਬਠਿੰਡਾ: ਬਠਿੰਡਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ ਇਥੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। bti ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਕੈਨਿਕ ਵੱਲੋਂ ਲਾਇਸੈਂਸੀ ਰਿਵਾਲਵਰ ਨਾਲ ਸੇਂਟ ਜੇਵੀਅਰ ਸਕੂਲ ਦੇ 12ਵੀਂ ਕਲਾਸ ਦੇ 18 ਸਾਲਾ ਵਿਦਿਆਰਥੀ ਰਮਨਿੰਦਰ ਸਿੰਘ ਦੀ ਗੋਲੀ ਮਾਰ ਦਿੱਤੀ। bti ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ ਫਿਲਹਾਲ ਪੁਲਸ ਨੇ ਤਾਏ ਦੀ ਸ਼ਿਕਾਇਤ ’ਤੇ ਮੁਲਜ਼ਮ ਲਲਿਤ ਕੁਮਾਰ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਜੋ ਘਰੋਂ ਫਰਾਰ ਹੈ। ਪੁਲਸ ਉਸਦੀ ਗ੍ਰਿਫਤਾਰੀ ਲਈ ਤਲਾਸ਼ ਕਰ ਰਹੀ ਹੈ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਧਰ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। -PTC News-
bathinda-news punjabi-news latest-punjabi-news latest-bathinda-news murder-news news-in-punjabi
Advertisment

Stay updated with the latest news headlines.

Follow us:
Advertisment