ਬਠਿੰਡਾ ‘ਚ ਨੌਜਵਾਨ ਨੇ ਪਰਿਵਾਰਿਕ ਮੈਬਰਾਂ ‘ਤੇ ਕੀਤਾ ਜਾਨਲੇਵਾ ਹਮਲਾ, ਪਤਨੀ ਦੀ ਹੋਈ ਮੌਤ

ਬਠਿੰਡਾ ‘ਚ ਨੌਜਵਾਨ ਨੇ ਪਰਿਵਾਰਿਕ ਮੈਬਰਾਂ ‘ਤੇ ਕੀਤਾ ਜਾਨਲੇਵਾ ਹਮਲਾ, ਪਤਨੀ ਦੀ ਹੋਈ ਮੌਤ,ਬਠਿੰਡਾ: ਬਠਿੰਡਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਪਰਿਵਾਰਿਕ ਮੈਬਰਾਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਮਾਮਲਾ ਬਠਿੰਡਾ ਦੇ ਪਿੰਡ ਰਾਏਕੇ ਖ਼ੁਰਦ ਹੈ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾ ਹਰਦੀਪ ਨਾਮ ਦਾ ਇੱਕ ਵਿਅਕਤੀ ਆਪਣੀ ਪਤਨੀ ਰਾਜਵੀਰ ਕੌਰ ਨਾਲ ਝਗੜਦਾ ਰਹਿੰਦਾ ਸੀ ਅਤੇ ਉਹ ਹਰ ਰੋਜ਼ ਕਹਿੰਦਾ ਸੀ ਕਿ ਉਹ ਸਾਰੇ ਪਰਿਵਾਰ ਨੂੰ ਮਾਰ ਦੇਵੇਗਾ ਤੇ ਬੀਤੀ ਰਾਤ ਉਸ ਨੇ ਆਪਣੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹੋਰ ਪੜ੍ਹੋ: ਪੀ.ਐੱਮ. ਮੋਦੀ ਦੀ ਅਗਵਾਈ ‘ਚ ਹੋਈ ਨੀਤੀ ਆਯੋਗ ਦੀ ਬੈਠਕ ‘ਚ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲਿਆ ਹਿੱਸਾ

ਇਸ ਹਮਲੇ ਵਿਚ ਰਾਜਵੀਰ ਕੌਰ ਦੀ ਮੌਤ ਹੋ ਗਈ ਅਤੇ ਉਸ ਦੇ ਮਾਤਾ-ਪਿਤਾ ਅਤੇ ਭਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖਲ ਕਰਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੀ ਗੱਲ ਆਖੀ ਹੈ।

-PTC News