ਬਠਿੰਡਾ: ਟਰੇਨ ਦੇ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Youth Death

ਬਠਿੰਡਾ: ਟਰੇਨ ਦੇ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ,ਬਠਿੰਡਾ: ਬਠਿੰਡਾ-ਸੰਤਪੁਰਾ ਰੋਡ ‘ਤੇ ਜਨਤਾ ਰੇਲਵੇ ਪੁਲ’ ਤੇ ਇਕ ਨੌਜਵਾਨ ਨੇ ਰੇਲ ਗੱਡੀ ਦੇ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦੇ ਟੋਟੇ ਹੋ ਗਏ ਹਨ, ਜੋ ਕਿ ਅੱਧਾ ਕਿਲੋਮੀਟਰ ਤੱਕ ਫੈਲ ਗਏ ਹਨ।

Youth Deathਇਸ ਘਟਨਾ ਬਾਰੇ ਜਦੋਂ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਰੇਲਵੇ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਇਕੱਠਾ ਕਰਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

ਹੋਰ ਪੜ੍ਹੋ: ਹੈਵਾਨੀਅਤ ਦੀ ਹੱਦ ਕੀਤੀ ਪਾਰ, ਦਰਿੰਦਗੀ ਨਾਲ ਕੁੱਟਦਾ ਸੀ ਤੇ ਫੇਰ ਵੱਢਦਾ ਸੀ ਉਂਗਲਾਂ ਤੇ ਦੰਦੀਆਂ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ (ਦੇਖੋ ਵੀਡੀਓ)

Youth Deathਕਿਹਾ ਜਾ ਰਿਹਾ ਹੈ ਕਿ ਘਟਨਾ ਸਥਾਨ ‘ਤੇ ਇੱਕ ਸਕੂਟਰੀ ਵੀ ਖੜੀ ਮਿਲੀ ਜਿਸ ਦਾ ਨੰਬਰ pb 03ak 9035ਹੈ, ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਇਹ ਮ੍ਰਿਤਕ ਨੌਜਵਾਨ ਦੀ ਹੈ ਜਾਂ ਕਿਸੇ ਹੋਰ ਦੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News