BCCI ਪ੍ਰਧਾਨ ਸੌਰਵ ਗਾਂਗੁਲੀ ਦੀ ਕੋਰੋਨਾ ਰਿਪੋਰਟ ਪੌਜ਼ਟਿਵ, ਹਸਪਤਾਲ 'ਚ ਦਾਖ਼ਲ
Saurav Ganguly Corona Positive: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਪਾਈ ਗਈ ਹੈ। ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸੋਮਵਾਰ ਰਾਤ ਸੌਰਵ ਗਾਂਗੁਲੀ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਉਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਗਾਂਗੁਲੀ ਪਹਿਲੀ ਵਾਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਮਹੀਨੇ ਪਹਿਲਾਂ ਕੋਰੋਨਾ ਹੋਇਆ ਸੀ।
Sourav Ganguly tests Covid positive, hospitalised | Deccan Herald" />
ਭਾਰਤ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਇਸ ਸਾਲ ਦੀ ਸ਼ੁਰੂਆਤ 'ਚ ਵੀ ਹਸਪਤਾਲ 'ਚ ਦਾਖਲ ਹੋਣਾ ਪਿਆ ਸੀ। ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਇਸ ਤੋਂ ਪਹਿਲਾਂ ਉਨ੍ਹਾਂ ਦੀ ਐਂਜੀਓਪਲਾਸਟੀ ਵੀ ਹੋਈ ਸੀ। ਉਹ ਜਦੋਂ ਆਪਣੇ ਘਰੇਲੂ ਜਿਮ ਵਿੱਚ ਟ੍ਰੈਡਮਿਲ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਇਆ ਸੀ। ਸੌਰਵ ਗਾਂਗੁਲੀ ਤੋਂ ਬਾਅਦ ਉਨ੍ਹਾਂ ਦੇ ਵੱਡੇ ਭਰਾ ਸਨੇਹਸ਼ੀਸ਼ ਗਾਂਗੁਲੀ ਨੇ ਵੀ ਐਂਜੀਓਪਲਾਸਟੀ ਕਰਵਾਈ। ਕੋਲਕਾਤਾ ਦੇ ਵੁੱਡਲੈਂਡ ਹਸਪਤਾਲ 'ਚ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ