Fri, Apr 26, 2024
Whatsapp

ਮੋਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ

Written by  Shanker Badra -- July 08th 2021 05:03 PM -- Updated: July 08th 2021 05:05 PM
ਮੋਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਮੋਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੋਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਵਨ ਗੁਰਬਾਣੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ। [caption id="attachment_513400" align="aligncenter" width="300"] ਮੋਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ[/caption] ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕਾਂ ਵੱਲੋਂ ਬਾਰ-ਬਾਰ ਗੁਰਬਾਣੀ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। [caption id="attachment_513402" align="aligncenter" width="300"] ਮੋਹਾਲੀ ਨੇੜਲੇ ਪਿੰਡ ਮਨੌਲੀ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ[/caption] ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ, ਤਾਂ ਜੋ ਇਸ ਸਾਜ਼ਿਸ਼ ਪਿੱਛੇ ਕੰਮ ਕਰਦੇ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਨਾਲ ਦੋਸ਼ੀਆਂ ਦੇ ਹੌਂਸਲੇ ਵੱਧ ਰਹੇ ਹਨ। -PTCNews


Top News view more...

Latest News view more...