ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਕਾਂਗਰਸੀ ਮੰਤਰੀਆਂ ਨਾਲ ਕੋਰੋਨਾ ਦਾ ਕਿਹੋ ਜਿਹਾ ਮਾਇਆਜਾਲ

ਕੋਰੋਨਾ ਮਹਾਮਾਰੀ ਦਾ ਕਹਿਰ ਇਕ ਵਾਰ ਫਿਰ ਤੋਂ ਸਕ੍ਰਿਯ ਹੋ ਚੁੱਕਿਆ ਹੈ ਜਿਥੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੋਰੋਨਾ ਦੀ ਮਾਰ ਝੱਲਣੀ ਪੈ ਰਹੀ ਹੈ ਉਥੇ ਹੀ ਹੁਣ ਇਸ ਦਾ ਅਸਰ ਭਲਕੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਇਜਲਾਸ ‘ਤੇ ਵੀ ਪੈ ਰਿਹਾ ਹੈ। ਦਰਅਸਲ 1 ਮਾਰਚ ਤੋਂ 14ਵਾਂ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ|

ਪਰ ਇਸ ਤੋਂ ਪਹਿਲਾਂ ਹੀ ਕਾਂਗਰਸ ਦੇ ਦੋ ਹੋਰ ਵਿਧਾਇਕ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸੁਨੀਲ ਦੱਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਦਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਅਤੇ ਵਿਧਾਇਕਾ ਇੰਦੂ ਬਾਲਾ ਦੀ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ।

Covid-19 negative report must for entry to Punjab assembly | Hindustan Times

ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਉਧਰ ਪਾਇਲ ਦੇ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਕੋਰੋਨਾ ਟੈਸਟ ਲਿਆ ਗਿਆ ਸੀ, ਜਿਸ ਦੀ ਅੱਜ ਆਈ ਰਿਪੋਰਟ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਿਧਾਇਕ ਲਖਵੀਰ ਸਿੰਘ ਲੱਖਾ ਦੇ ਸਪੁੱਤਰ ਕਰਨਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਹੋਈ ਹੈ ਅਤੇ ਉਹ ਘਰ ਵਿਚ ਹੋਮ ਕੁਆਰੰਟਾਈਨ ਹਨ। ਉਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਤੇਜ਼ ਬੁਖਾਰ ਮਹਿਸੂਸ ਹੋ ਰਿਹਾ ਸੀ।

Cleared in Antigen Test, 2 AAP MLAs Attend Assembly Session, Leave Midway  After Positive RT-PCR Reports

ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਮੌਜੂਦਾ ਰਾਜ ਵਿਧਾਨ ਸਭਾ ਦੇ 1 ਮਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕੋਰੋਨ ਮਹਾਮਾਰੀ ਤੋਂ ਨਕਾਰਾਤਮਕ ਟੈਸਟ ਰਿਪੋਰਟ ਲਾਜ਼ਮੀ ਕੀਤੀ ਹੋਈ ਹੈ।

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕੋਰੋਨਾਵਾਇਰਸ ਲਈ 24 ਘੰਟਿਆਂ ਵਿੱਚ ਤਿੰਨ ਟੈਸਟ ਹੋਏ। ਪਹਿਲੇ ਟੈਸਟ ਵਿੱਚ ਉਨ੍ਹਾਂ ਦਾ ਇਹ ਟੈਸਟ ਪੌਜ਼ੇਟਿਵ ਆਇਆ ਪਰ ਬਾਕੀ ਦੇ ਦੋ ਟੈਸਟ ਨੈਗੇਟਿਵ ਰਹੇ। ਦਰਅਸਲ, ਚੰਡੀਗੜ੍ਹ ਸਥਿਤ ਐਮਐਲਏ ਹੋਸਟਲ ’ਚ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਸੈਂਪਲ ਲਏ ਗਏ ਸਨ। ਸੁਖਜਿੰਦਰ ਸਿੰਘ ਰੰਧਾਵਾ ਦਾ ਕੱਲ੍ਹ ਵਾਲਾ ਟੈਸਟ ਪੌਜ਼ੇਟਿਵ ਆਇਆ ਸੀ| ਪਰ ਜਦੋਂ ਉਨ੍ਹਾਂ ਬਾਅਦ ’ਚ ਇੱਕ ਪ੍ਰਾਈਵੇਟ ਲੈਬ ਤੋਂ ਦੁਬਾਰਾ ਇਹ ਟੈਸਟ ਕਰਵਾਇਆ, ਤਾਂ ਉਹ ਨੈਗੇਟਿਵ ਨਿਕਲਿਆ। ਉਸ ਤੋਂ ਬਾਅਦ ’ਚ ਉਨ੍ਹਾਂ ਪੀਜੀਆਈ ਤੋਂ ਮੁੜ ਕੋਵਿਡ-19 ਦਾ ਟੈਸਟ ਕਰਵਾਇਆ, ਜੋ ਫਿਰ ਨੈਗੇਟਿਵ ਆਇਆ।

Akalis turned jails into resthouses for criminals: Sukhjinder Singh Randhawa  | Hindustan Times

ਜ਼ਿਕਰਯੋਗ ਹੈ ਕਿ ਅੱਜ ਜਲੰਧਰ ਵਿਖੇ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ ਭਾਵ ਕਿ ਅੱਜ ਜ਼ਿਲ੍ਹੇ ‘ਚ 120 ਲੋਕਾਂ ਦੀ ਰਿਪੋਰਟ ਆਈ ਪੌਜੀਟਿਵ, 108 ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ। ਉਥੇ ਹੀ ਅੱਜ 2 ਮੌਤਾਂ ਵੀ ਹੋਈਆਂ ਦਰਜ, ਕੁੱਲ ਮੌਤਾਂ ਹੋਈਆਂ 705 . ਇਸ ਦੇ ਨਾਲ ਹੀ ਕੁੱਲ ਮਰੀਜ਼ਾਂ ਦੀ ਗਿਣਤੀ 21697, ਠੀਕ ਹੋਏ 20466, ਐਕਟਿਵ ਮਰੀਜ਼ 526 ਆਉਣ ਵਾਲੇ ਸਮੇਂ ‘ਚ ਅਹਿਤਿਆਤ ਵਰਤਣ ਦੀ ਲੋੜ ਹੈ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ।