ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਬਾਰੇ ਦਿੱਤਾ ਇਹ ਬਿਆਨ
Punjab Election 2022: ਉੱਤਰ ਪ੍ਰਦੇਸ਼ 'ਚ ਆਖਰੀ ਪੜਾਅ ਦੀ ਵੋਟਿੰਗ ਦੇ ਨਾਲ ਹੀ ਸੋਮਵਾਰ ਨੂੰ ਪੰਜ ਸੂਬਿਆਂ ਦੀਆਂ ਚੋਣਾਂ ਪੂਰੀਆਂ ਹੋ ਜਾਣਗੀਆਂ। ਪੰਜ ਸੂਬਿਆਂ ਜਿਨ੍ਹਾਂ ਵਿੱਚ ਯੂਪੀ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਸ਼ਾਮਲ ਹਨ, ਦੇ ਚੋਣ ਨਤੀਜੇ 10 ਮਾਰਚ ਨੂੰ ਆਉਣਗੇ ਪਰ ਅੱਜ ਸ਼ਾਮ ਨੂੰ ਐਗਜ਼ਿਟ ਪੋਲ ਤੋਂ ਕਾਫੀ ਹੱਦ ਤੱਕ ਸਪੱਸ਼ਟ ਹੋ ਜਾਵੇਗਾ ਕਿ ਕਿਸ ਸੂਬੇ ਵਿੱਚ ਕਿਸ ਦੀ ਸਰਕਾਰ ਬਣ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਰਹੇ ਹਨ। ਇਸ ਦੇ ਨਾਲ ਹੀ ਨਤੀਜਿਆਂ ਤੋਂ ਪਹਿਲਾਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ (captain amarinder singh) ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਗ੍ਰਹਿ ਮੰਤਰੀ ਦੀ ਰਿਹਾਇਸ਼ 'ਤੇ ਹੋਈ।
ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਦੀ ਅਗਵਾਈ ਵਾਲਾ ਗਠਜੋੜ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਚੰਗਾ ਪ੍ਰਦਰਸ਼ਨ ਕਰੇਗਾ।
ਕੈਪਟਨ ਅਮਰਿੰਦਰ ਦੀ ਇਸ ਮੁਲਾਕਾਤ ਬਾਰੇ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਅਮਿਤ ਸ਼ਾਹ ਨਾਲ ਮੇਰੀ ਆਮ ਗੱਲਬਾਤ ਹੋਈ ਹੈ। ਨਤੀਜੇ ਆਉਣ ਤੋਂ ਬਾਅਦ ਵਿਸਤ੍ਰਿਤ ਚਰਚਾ ਹੋਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਪੰਜਾਬ ਬਾਰੇ ਆਮ ਗੱਲਬਾਤ ਹੋਈ ਹੈ, ਇਸ ਮੁਲਾਕਾਤ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।Results not here yet. I had a general discussion with HM, there'll be a detailed discussion once the results come in. It was a general discussion on Punjab, not on elections: Captain Amarinder Singh on his meeting with Union Home Minister Amit Shah in Delhi#PunjabElections2022 pic.twitter.com/cWS9tf85qf — ANI (@ANI) March 7, 2022