Advertisment

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

author-image
Jashan A
Updated On
New Update
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Advertisment
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ,ਕੋਟਕਪੂਰਾ: ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। Sukhbir Singh Badal At Behbal Kalan ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਹਨਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਇਸ ਦੁੱਖ ਦੀ ਘੜੀ 'ਚ ਉਹਨਾਂ ਦਾ ਦੁੱਖ ਵੰਡਾਇਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਤੇ ਦਿਨੀ ਬਹਿਬਲ ਕਲਾਂ ਗੋਲੀਕਾਂਡ ਦੇ ਇਕਲੋਤੇ ਅਤੇ ਮੁੱਖ ਗਵਾਹ ਦੀ ਹੋਈ ਮੌਤ ਦਾ ਉਹਨਾਂ ਨੂੰ ਬੇਹੱਦ ਅਫਸੋਸ ਹੈ। ਉਹਨਾਂ ਕਿਹਾ ਮੁਖਮੰਤਰੀ ਦੇ ਸਿਆਸੀ ਸਲਾਹਕਾਰ ਅਤੇ MLA ਕੁਸ਼ਲਦੀਪ ਸਿੰਘ ਢਿਲੋਂ ਅਤੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸੁਰਜੀਤ ਸਿੰਘ ਤੇ ਦਬਾਅ ਪਾਇਆ ਜਾ ਰਿਹਾ ਸੀ ਤਾਂ ਜੋ ਬਹਿਬਲਕਲਾਂ ਗੋਲੀਕਾਂਡ ਦੇ ਦੋਸ਼ੀਆਂ ਖਿਲਾਫ ਸੁਰਜੀਤ ਸਿੰਘ ਗਵਾਹੀ ਨਾ ਦੇਵੇ ਅਤੇ ਦੋਸ਼ੀ ਬਚ ਸਕਣ।
Advertisment
Sukhbir Singh Badal At Behbal Kalan ਤੁਹਾਨੂੰ ਦੱਸ ਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਕਾਂਗਰਸ ਪਾਰਟੀ ਦੇ ਵਿਧਾਇਕਾਂ 'ਤੇ ਦੋਸ਼ ਲਗਾਏ ਸਨ। ਪਰਿਵਾਰ ਨੇ ਉਸ ਦੀ ਮੌਤ ਦਾ ਕਾਰਨ ਸਿਆਸੀ ਦਬਾਅ ਦੱਸਿਆ। publive-imageਹੋਰ ਪੜ੍ਹੋ: ਆਖਿਰਕਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਪੈੜਾਂ 'ਤੇ ਤੁਰਨ ਲਈ ਮਜਬੂਰ ਹੋਈ ਪੰਜਾਬ ਸਰਕਾਰ... ਸੁਰਜੀਤ ਸਿੰਘ ਦੀ ਪਤਨੀ ਨੇ ਪਿੰਡ ਦੇ ਹੀ ਇਕ ਕਾਂਗਰਸੀ ਆਗੂ ‘ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵੀ ਲਗਾਏ ਹਨ।ਪਰਿਵਾਰ ਵਾਲਿਆਂ ਨੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ‘ਤੇ ਵੀ ਇਲਜ਼ਾਮ ਲਗਾਏ ਹਨ ਤੇ ਕਿਹਾ ਸਿਆਸੀ ਦਬਾਅ ਹੇਠ ਵੱਖੋ-ਵੱਖ ਸਰਕਾਰੀ ਮਹਿਕਮੇ ਪਰੇਸ਼ਾਨ ਕਰਦੇ ਸੀ। Sukhbir Singh Badal At Behbal Kalan ਦੱਸਣਯੋਗ ਹੈ ਕਿ ਸੁਰਜੀਤ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿਚ ਦੋ ਸਿੱਖ ਧਰਨਾਕਾਰੀਆਂ ਦੀ ਮੌਤ ਹੋ ਗਈ ਦਾ ਮੁੱਖ ਗਵਾਹ ਸੀ। ਜਿਸ ਸਮੇਂ ਬਹਿਬਲ ਕਲਾਂ ਵਿਖੇ ਇਹ ਘਟਨਾਕ੍ਰਮ ਵਾਪਰਿਆ ਸੀ ਉਸ ਸਮੇਂ ਸੁਰਜੀਤ ਸਿੰਘ ਵੀ ਘਟਨਾ ਸਥਾਨ ‘ਤੇ ਮੌਜੂਦ ਸੀ। -PTC News-
punjab-news punjabi-news behbal-kalan-firing-case sukhbir-singh-badal-at-surjit-singh-home
Advertisment

Stay updated with the latest news headlines.

Follow us:
Advertisment