ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ, ਪਰਿਵਾਰ ਨੇ ਸਿਰੇ ਤੋਂ ਨਕਾਰਿਆ ਕਾਂਗੜ ਤੇ ਕੁਸ਼ਲਦੀਪ ਢਿੱਲੋਂ ਦਾ ਸਪਸ਼ਟੀਕਰਨ

Behbal Kalan Firing Case

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ, ਪਰਿਵਾਰ ਨੇ ਸਿਰੇ ਤੋਂ ਨਕਾਰਿਆ ਕਾਂਗੜ ਤੇ ਕੁਸ਼ਲਦੀਪ ਢਿੱਲੋਂ ਦਾ ਸਪਸ਼ਟੀਕਰਨ,ਕੋਟਕਪੂਰਾ: ਬਹਿਬਲ ਕਲਾਂ ਦੇ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮਾਮਲੇ ‘ਚ ਮ੍ਰਿਤਕ ਦੇ ਪਰਿਵਾਰ ਨੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਸਪਸ਼ਟੀਕਰਨ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

Behbal Kalan Firing Caseਪਰਿਵਾਰ ਦਾ ਕਹਿਣਾ ਹੈ ਕਿ ਕਾਂਗੜ ਪਰਿਵਾਰ ਨੂੰ ਨਾ ਜਾਣਦੇ ਹੋਣ ਦਾ ਝੂਠ ਬੋਲ ਰਹੇ ਹਨ। ਇੱਕ ਵਾਰ ਫਿਰ ਤੋਂ ਪਰਿਵਾਰ ਨੇ ਸਥਾਨਕ ਕਾਂਗਰਸੀ ਆਗੂ ਮਨਜਿੰਦਰ ਸਿੰਘ ਰਾਹੀਂ ਕਾਂਗੜ ਵੱਲੋਂ ਪਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ।

ਹੋਰ ਪੜ੍ਹੋ: ਕੀ ਰਾਣਾ ਗੁਰਜੀਤ ਦੀਆਂ ਪੈੜਾਂ ‘ਤੇ ਤੁਰੇ ਕੁਸ਼ਲਦੀਪ ਸਿੰਘ ਢਿੱਲੋਂ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਸੀ। ਜਿਸ ਦੌਰਾਨ ਕਾਂਗੜ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ ਸੀ।

Behbal Kalan Firing Caseਦੱਸ ਦੇਈਏ ਕਿ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਨੇ ਗੁਰਪ੍ਰੀਤ ਕਾਂਗੜ ਅਤੇ ਕੁਸ਼ਲਦੀਪ ਢਿੱਲੋਂ ‘ਤੇ ਸੁਰਜੀਤ ਸਿੰਘ ਨੂੰ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਾਏ ਸਨ ਅਤੇ ਨਾਲ ਹੀ ਕਿਹਾ ਸੀ ਕਿ ਇਸ ਕਾਰਨ ਸੁਰਜੀਤ ਸਿੰਘ ਪਰੇਸ਼ਾਨ ਰਹਿੰਦੇ ਹਨ।

-PTC News