Sat, Apr 27, 2024
Whatsapp

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ, ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਦਾ ਹੋਇਆ ਤਬਾਦਲਾ

Written by  Jashan A -- January 30th 2020 11:09 AM
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ, ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਦਾ ਹੋਇਆ ਤਬਾਦਲਾ

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ, ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਦਾ ਹੋਇਆ ਤਬਾਦਲਾ

ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ 'ਤੇ ਗਾਜ ਡਿੱਗ ਗਈ ਹੈ। ਦਰਅਸਲ, ਪੰਜਾਬ ਸਰਕਾਰ ਨੇ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਤੇ ਆਪਣਾ ਪੱਖ ਦੱਸਿਆ। ਹੋਰ ਪੜ੍ਹੋ:ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਮੁੜ ਜ਼ੋਰ ਫੜ੍ਹਨ ਲੱਗੀ ਠੰਡ ਪਰਿਵਾਰ ਨੇ ਪਿੰਡ ਦੇ ਕਾਂਗਰਸੀ ਆਗੂਆਂ ਅਤੇ ਹਲਕਾ ਫਰੀਦਕੋਟ ਦੇ MLA ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਦੱਸਣਯੋਗ ਹੈ ਕਿ ਸੁਰਜੀਤ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿਚ ਦੋ ਸਿੱਖ ਧਰਨਾਕਾਰੀਆਂ ਦੀ ਮੌਤ ਹੋ ਗਈ ਦਾ ਮੁੱਖ ਗਵਾਹ ਸੀ। ਜਿਸ ਸਮੇਂ ਬਹਿਬਲ ਕਲਾਂ ਵਿਖੇ ਇਹ ਘਟਨਾਕ੍ਰਮ ਵਾਪਰਿਆ ਸੀ ਉਸ ਸਮੇਂ ਸੁਰਜੀਤ ਸਿੰਘ ਵੀ ਘਟਨਾ ਸਥਾਨ ‘ਤੇ ਮੌਜੂਦ ਸੀ। -PTC News

Top News view more...

Latest News view more...