ਬਹਿਬਲ ਕਲਾਂ ਗੋਲੀਕਾਂਡ ਮਾਮਲਾ: IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ
ਬਹਿਬਲ ਕਲਾਂ ਗੋਲੀਕਾਂਡ ਮਾਮਲਾ: IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ, ਜਿਸ ਦੌਰਾਨ SIT ਵੱਲੋਂ ਗ੍ਰਿਫਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਫੈਸਲਾ ਹੋਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਅਦਾਲਤ ਵੱਲੋਂ ਕਿਸੇ ਵੀ ਸਮੇਂ ਆਪਣਾ ਫੈਸਲਾ ਸੁਣਾਇਆ ਜਾ ਸਕਦਾ ਹੈ। [caption id="attachment_265960" align="aligncenter" width="300"] ਬਹਿਬਲ ਕਲਾਂ ਗੋਲੀਕਾਂਡ ਮਾਮਲਾ: IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ[/caption] ਦੱਸ ਦੇਈਏ ਕਿ ਬੀਤੇ ਦਿਨ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ। ਜਿਸ ਦੌਰਾਨ ਫਰੀਦਕੋਟ ਅਦਾਲਤ ਵੱਲੋਂ ਫੈਸਲਾ ਰਾਖਵਾਂ ਰੱਖਿਆ ਗਿਆ ਹੈ। ਉਹਨਾਂ ਵੱਲੋਂ ਵੀ ਇਸ ਸੈਸ਼ਨ ਕੋਰਟ ਵਿਚ ਜ਼ਮਾਨਤ ਦੀ ਦਰਖਾਸਤ ਲਾਈ ਗਈ ਹੈ। ਦੱਸ ਦੇਈਏ ਕਿ ਆਈਜੀ ਪਰਮਰਾਜ ਉਮਰਾਨੰਗਲ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਹਨ। [caption id="attachment_265968" align="aligncenter" width="300"] ਬਹਿਬਲ ਕਲਾਂ ਗੋਲੀਕਾਂਡ ਮਾਮਲਾ: IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ[/caption] ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਪਿਛਲੇ ਦਿਨੀਂ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਕੋਰਟ ਵਲੋਂ ਉਸਦਾ ਪੁਲਿਸ ਰਿਮਾਂਡ ਦਿਤਾ ਗਿਆ ਸੀ ਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। -PTC News