ਪੱਛਮੀ ਬੰਗਾਲ 'ਚ ਚੋਣ ਨਤੀਜਿਆਂ ਤੋਂ ਬਾਅਦ ਹੋ ਰਹੀ ਹਿੰਸਾ 'ਤੇ PM ਮੋਦੀ ਨੇ ਜਤਾਈ ਚਿੰਤਾ            

By Shanker Badra - May 04, 2021 4:05 pm

ਨਵੀਂ ਦਿੱਲੀ : ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹਿੰਸਾ ਜਾਰੀ ਹੈ। ਜਿੱਥੇ ਵੱਖ-ਵੱਖ ਇਲਾਕਿਆਂ ਵਿਚ ਭੰਨਤੋੜ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨਾਲ ਗੱਲਬਾਤ ਕੀਤੀ ਹੈ ਅਤੇ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ।

ਕੀ ਨੱਕ 'ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ 

bengal election result violence pm modi talk with governor jagdeep dhankhar

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਮੰਗਲਵਾਰ ਦੁਪਹਿਰ ਨੂੰ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫੋਨ ‘ਤੇ ਗੱਲਬਾਤ ਕੀਤੀ ਅਤੇ ਬੰਗਾਲ ਵਿਚ ਹਿੰਸਾ ਬਾਰੇ ਚਿੰਤਾ ਜ਼ਾਹਰ ਕੀਤੀ।

bengal election result violence pm modi talk with governor jagdeep dhankhar ਪੱਛਮੀ ਬੰਗਾਲ 'ਚ ਚੋਣ ਨਤੀਜਿਆਂ ਤੋਂ ਬਾਅਦ ਹੋ ਰਹੀ ਹਿੰਸਾ 'ਤੇ PM ਮੋਦੀ ਨੇ ਜਤਾਈ ਚਿੰਤਾ

ਤੁਹਾਨੂੰ ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ 2 ਮਈ, ਐਤਵਾਰ ਨੂੰ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ, ਜਿਸ ਤੋਂ ਬਾਅਦ ਰਾਜ ਵਿੱਚ ਹਿੰਸਾ ਦਾ ਪੜਾਅ ਜਾਰੀ ਹੈ। ਬੰਗਾਲ ਦੇ ਕਈ ਜਿਲ੍ਹਿਆਂ ਵਿਚ ਭੰਨਤੋੜ ,ਅੱਗ ਲਾਉਣ , ਲੁੱਟ ਅਤੇ ਕਤਲ ਦੀਆਂ ਸ਼ਿਕਾਇਤਾਂ ਮਿਲੀਆਂ ਹਨ।

bengal election result violence pm modi talk with governor jagdeep dhankhar ਪੱਛਮੀ ਬੰਗਾਲ 'ਚ ਚੋਣ ਨਤੀਜਿਆਂ ਤੋਂ ਬਾਅਦ ਹੋ ਰਹੀ ਹਿੰਸਾ 'ਤੇ PM ਮੋਦੀ ਨੇ ਜਤਾਈ ਚਿੰਤਾ

ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਪੜ੍ਹੋ ਕਿਸ-ਕਿਸ ਨੂੰ ਮਿਲੇਗੀ ਛੋਟ , ਕੀ ਰਹੇਗਾ ਬੰਦ     

ਭਾਜਪਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਨੰਦੀਗਰਾਮ, ਕੋਲਕਾਤਾ, ਆਸਨਸੋਲ ਸਮੇਤ ਕਈ ਇਲਾਕਿਆਂ ਵਿੱਚ ਉਨ੍ਹਾਂ ਦੇ ਸਮਰਥਕਾਂ, ਕਾਰਕੁਨਾਂ ਦੀਆਂ ਦੁਕਾਨਾਂ ਨੂੰ ਲੁੱਟਿਆ ਗਿਆ ਹੈ ਅਤੇ ਮਕਾਨਾਂ ਨੂੰ ਅੱਗ ਲਗਾਈ ਗਈ ਹੈ। ਬੰਗਾਲ ਵਿਚ ਚੋਣਾਂ ਤੋਂ ਬਾਅਦ ਸ਼ੁਰੂ ਹੋਈ ਹਿੰਸਾ ਵਿਚ ਤਕਰੀਬਨ ਪੰਜ ਲੋਕਾਂ ਦੀ ਜਾਨ ਚਲੀ ਗਈ ਹੈ।
-PTCNews

adv-img
adv-img