‘ਪੱਗੜੀ ਸੰਭਾਲ ਦਿਵਸ’: ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ

Bhagat Singh Nephew Abhay Singh Sandhu Ultimatum to the Central Government
'ਪੱਗੜੀ ਸੰਭਾਲ ਦਿਵਸ' : ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ   

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ 91 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨ ਅੱਜ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ‘ਪੱਗੜੀ ਸੰਭਾਲ ਦਿਵਸ’ ਮਨਾ ਰਹੇ ਹਨ।

Bhagat Singh Nephew Abhay Singh Sandhu Ultimatum to the Central Government
‘ਪੱਗੜੀ ਸੰਭਾਲ ਦਿਵਸ’: ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ

ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਵੱਖ -ਵੱਖ ਕਿਸਾਨ ਲੀਡਰਾਂ ਨੇ ਸੰਬੋਧਨ ਕੀਤਾ ਹੈ। ਇਸ ਮੌਕੇ ਭਗਤ ਸਿੰਘ ਸੰਧੂ (ਭਤੀਜਾ ਭਗਤ ਸਿੰਘ ) ਨੇ ਸਿੰਘੂ ਦੇ ਮੰਚ ਤੋਂ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਜੇਕਰ 23 ਮਾਰਚ ਤੱਕ ਮਸਲਾ ਹੱਲ ਨਾ ਹੋਇਆ ਤਾਂ ਉਹ 23 ਮਾਰਚ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ।

Bhagat Singh Nephew Abhay Singh Sandhu Ultimatum to the Central Government
‘ਪੱਗੜੀ ਸੰਭਾਲ ਦਿਵਸ’: ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੱਲੋਂ 1907 ਵਿਚ ਅੰਗਰੇਜ਼ਾਂ ਖ਼ਿਲਾਫ਼ ‘ਪੱਗੜੀ ਸੰਭਾਲ ਜੱਟਾ’ ਲਹਿਰ ਸ਼ੁਰੂ ਕੀਤੀ ਗਈ ਸੀ। ਇਹ ਲਹਿਰ 9 ਮਹੀਨੇ ਤੱਕ ਚੱਲੀ ਸੀ। ਬ੍ਰਿਟਿਸ਼ ਸਰਕਾਰ ਨੇ ਕਿਸਾਨਾਂ ਵਿਰੁੱਧ 3 ਖੇਤੀਬਾੜੀ ਕਾਨੂੰਨ ਪਾਸ ਕੀਤੇ ਸਨ, ਜਿਸ ਦੇ ਵਿਰੁੱਧ ਵਿੱਚ ਇਹ ਮੁਹਿੰਮ ਚਲਾਈ ਗਈ ਸੀ। ਬ੍ਰਿਟਿਸ਼ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਵਿਚ ਕਿਸਾਨਾਂ ‘ਤੇ ਟੈਕਸ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਸੀ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਮਨਾਇਆ ਜਾਵੇਗਾ ‘ਪੱਗੜੀ ਸੰਭਾਲ ਦਿਵਸ’

Bhagat Singh Nephew Abhay Singh Sandhu Ultimatum to the Central Government
‘ਪੱਗੜੀ ਸੰਭਾਲ ਦਿਵਸ’: ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ

ਦੱਸ ਦੇਈਏ ਕਿ ਅੱਜ ਅਜੀਤ ਸਿੰਘ ਦਾ ਜਨਮ ਦਿਨ ਹੈ। ਇਸ ਲਈ ਇਸ ਦਿਹਾੜੇ ਨੂੰ ਕਿਸਾਨ ਜਥੇਬੰਦੀਆਂ ਨੇ ‘ਪੱਗੜੀ ਸੰਭਾਲ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ।ਕਿਸਾਨ ਅੱਜ ‘ਪੱਗੜੀ ਸੰਭਾਲ ਦਿਵਸ’ ਵਾਲੇ ਦਿਨ ਸਵੈ-ਮਾਣ ਦੇ ਪ੍ਰਤੀਕ ਵਜੋਂ ਆਪਣੀ ਖੇਤਰੀ ਪੱਗ ਨੂੰ ਪਹਿਨ ਕੇ ਸਰਕਾਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਭਗਤ ਸਿੰਘ ਦੇ ਚਾਚੇ ਅਜੀਤ ਸਿੰਘ ਦੀ ਅਗਵਾਈ ਵਿੱਚ ‘ਪੱਗੜੀ ਸੰਭਾਲ ਜੱਟਾ’ ਦੀ ਝਲਕ ਹੁਣ ਵੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਨਜ਼ਰ ਆਉਂਦੀ ਹੈ।
-PTCNews